page 84
-
ਸਲੋਕ ਮ ੧ ॥ ਕੁਦਰਤਿ ਕਰਿ ਕੈ ਵਸਿਆ ਸੋਇ ॥ ਵਖਤੁ ਵੀਚਾਰੇ ਸੁ ਬੰਦਾ ਹੋਇ ॥ ਕੁਦਰਤਿ ਹੈ ਕੀਮਤਿ ਨਹੀ ਪਾਇ ॥ ਜਾ ਕੀਮਤਿ ਪਾਇ ਤ ਕਹੀ ਨ ਜਾਇ ॥ ਸਰੈ ਸਰੀਅਤਿ ਕਰਹਿ ਬੀਚਾਰੁ ॥ ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥ ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥ ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥੧॥
-
ਮ ੩ ॥ ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥ ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥੨॥
-
ਪਉੜੀ ॥ ਸਪਤ ਦੀਪ ਸਪਤ ਸਾਗਰਾ ਨਵ ਖੰਡ ਚਾਰਿ ਵੇਦ ਦਸ ਅਸਟ ਪੁਰਾਣਾ ॥ ਹਰਿ ਸਭਨਾ ਵਿਚਿ ਤੂੰ ਵਰਤਦਾ ਹਰਿ ਸਭਨਾ ਭਾਣਾ ॥ ਸਭਿ ਤੁਝੈ ਧਿਆਵਹਿ ਜੀਅ ਜੰਤ ਹਰਿ ਸਾਰਗ ਪਾਣਾ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਹਉ ਕੁਰਬਾਣਾ ॥ ਤੂੰ ਆਪੇ ਆਪਿ ਵਰਤਦਾ ਕਰਿ ਚੋਜ ਵਿਡਾਣਾ ॥੪॥
-
ਸਲੋਕ ਮ ੩ ॥ ਕਲਉ ਮਸਾਜਨੀ ਕਿਆ ਸਦਾਈਐ ਹਿਰਦੈ ਹੀ ਲਿਖਿ ਲੇਹੁ ॥ ਸਦਾ ਸਾਹਿਬ ਕੈ ਰੰਗਿ ਰਹੈ ਕਬਹੂੰ ਨ ਤੂਟਸਿ ਨੇਹੁ ॥ ਕਲਉ ਮਸਾਜਨੀ ਜਾਇਸੀ ਲਿਖਿਆ ਭੀ ਨਾਲੇ ਜਾਇ ॥ ਨਾਨਕ ਸਹ ਪ੍ਰੀਤਿ ਨ ਜਾਇਸੀ ਜੋ ਧੁਰਿ ਛੋਡੀ ਸਚੈ ਪਾਇ ॥੧॥
-
ਮ ੩ ॥ ਨਦਰੀ ਆਵਦਾ ਨਾਲਿ ਨ ਚਲਈ ਵੇਖਹੁ ਕੋ ਵਿਉਪਾਇ ॥ ਸਤਿਗੁਰਿ ਸਚੁ ਦ੍ਰਿੜਾਇਆ ਸਚਿ ਰਹਹੁ ਲਿਵ ਲਾਇ ॥ ਨਾਨਕ ਸਬਦੀ ਸਚੁ ਹੈ ਕਰਮੀ ਪਲੈ ਪਾਇ ॥੨॥
-
ਪਉੜੀ ॥ ਹਰਿ ਅੰਦਰਿ ਬਾਹਰਿ ਇਕੁ ਤੂੰ ਤੂੰ ਜਾਣਹਿ ਭੇਤੁ ॥ ਜੋ ਕੀਚੈ ਸੋ ਹਰਿ ਜਾਣਦਾ ਮੇਰੇ ਮਨ ਹਰਿ ਚੇਤੁ ॥ ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥ ਤੂੰ ਸਚਾ ਆਪਿ ਨਿਆਉ ਸਚੁ ਤਾ ਡਰੀਐ ਕੇਤੁ ॥ ਜਿਨਾ ਨਾਨਕ ਸਚੁ ਪਛਾਣਿਆ ਸੇ ਸਚਿ ਰਲੇਤੁ ॥੫॥
-
ਸਲੋਕ ਮ ੩ ॥ ਕਲਮ ਜਲਉ ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥ ਲਿਖਣ ਵਾਲਾ ਜਲਿ ਬਲਉ ਜਿਨਿ ਲਿਖਿਆ ਦੂਜਾ ਭਾਉ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੧॥
-
ਮ ੩ ॥ ਹੋਰੁ ਕੂੜੁ ਪੜਣਾ ਕੂੜੁ ਬੋਲਣਾ ਮਾਇਆ ਨਾਲਿ ਪਿਆਰੁ ॥ ਨਾਨਕ ਵਿਣੁ ਨਾਵੈ ਕੋ ਥਿਰੁ ਨਹੀ ਪੜਿ ਪੜਿ ਹੋਇ ਖੁਆਰੁ ॥੨॥
-
ਪਉੜੀ ॥ ਹਰਿ ਕੀ ਵਡਿਆਈ ਵਡੀ ਹੈ ਹਰਿ ਕੀਰਤਨੁ ਹਰਿ ਕਾ ॥ ਹਰਿ ਕੀ ਵਡਿਆਈ ਵਡੀ ਹੈ ਜਾ ਨਿਆਉ ਹੈ ਧਰਮ ਕਾ ॥ ਹਰਿ ਕੀ ਵਡਿਆਈ ਵਡੀ ਹੈ ਜਾ ਫਲੁ ਹੈ ਜੀਅ ਕਾ ॥ ਹਰਿ ਕੀ ਵਡਿਆਈ ਵਡੀ ਹੈ ਜਾ ਨ ਸੁਣਈ ਕਹਿਆ ਚੁਗਲ ਕਾ ॥ ਹਰਿ ਕੀ ਵਡਿਆਈ ਵਡੀ ਹੈ ਅਪੁਛਿਆ ਦਾਨੁ ਦੇਵਕਾ ॥੬॥
-
ਸਲੋਕ ਮ ੩ ॥ ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥ ਦੂਜੈ ਭਾਇ ਦੁਖੁ ਪਾਇਆ ਸਭ ਜੋਹੀ ਜਮਕਾਲਿ ॥ ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ ॥੧॥