page 843
-
ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥
-
ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥