HOME
RAAG INDEX
Scroll
page 844
ਛੰਤ ਬਿਲਾਵਲੁ ਮਹਲਾ ੪ ਮੰਗਲ ੴ ਸਤਿਗੁਰ ਪ੍ਰਸਾਦਿ ॥ ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥ ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥ ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥ ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥ ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥ ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥ ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥ ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥ ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥ ਜਿਨ ਮਾਣਸ ਜਨਮਿ ਨ ਪਾਇਆ ਤਿਨ੍ਹ੍ਹ ਭਾਗੁ ਮੰਦੇਰਾ ਰਾਮ ॥ ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥ ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥ ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥ ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥