page 856
-
ਬਿਲਾਵਲੁ ॥ ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥ ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥੧॥ ਹਮਾਰੇ ਕੁਲ ਕਉਨੇ ਰਾਮੁ ਕਹਿਓ ॥ ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥ ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥੨॥ ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥ ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥ ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥ ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥੪॥੪॥
-
ਬਿਲਾਵਲੁ ॥ ਕੋਊ ਹਰਿ ਸਮਾਨਿ ਨਹੀ ਰਾਜਾ ॥ ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥੧॥ ਰਹਾਉ ॥ ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥ ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥੧॥ ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥ ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥੨॥੫॥
-
ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
-
ਬਿਲਾਵਲੁ ॥ ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲ੍ਹ੍ਹਿ ਕਿਵਾਰ ॥੧॥ ਰਹਾਉ ॥ ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨ੍ਹ੍ਹ ਸੁਨੀਅਤੁ ਸੁਜਸੁ ਤੁਮ੍ਹ੍ਹਾਰ ॥ ਮਾਗਉ ਕਾਹਿ ਰੰਕ ਸਭ ਦੇਖਉ ਤੁਮ੍ਹ੍ਹ ਹੀ ਤੇ ਮੇਰੋ ਨਿਸਤਾਰੁ ॥੧॥ ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥
-
ਬਿਲਾਵਲੁ ॥ ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥ ਭ੍ਰਮ ਕੈ ਭਾਇ ਭਵੈ ਭੇਖਧਾਰੀ ॥੧॥ ਆਸਨੁ ਪਵਨ ਦੂਰਿ ਕਰਿ ਬਵਰੇ ॥ ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥੧॥ ਰਹਾਉ ॥ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥ ਕਹਿ ਕਬੀਰ ਕੇਸੌ ਜਗਿ ਜੋਗੀ ॥੨॥੮॥