page 857
-
ਬਿਲਾਵਲੁ ॥ ਇਨ੍ਹ੍ਹਿ ਮਾਇਆ ਜਗਦੀਸ ਗੁਸਾਈ ਤੁਮ੍ਹ੍ਹਰੇ ਚਰਨ ਬਿਸਾਰੇ ॥ ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥੧॥ ਰਹਾਉ ॥ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥ ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥੧॥ ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ ਝੂਠੁ ਗੁਮਾਨਾ ॥ ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥੨॥੯॥
-
ਬਿਲਾਵਲੁ ॥ ਸਰੀਰ ਸਰੋਵਰ ਭੀਤਰੇ ਆਛੈ ਕਮਲ ਅਨੂਪ ॥ ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪ ॥੧॥ ਰੇ ਮਨ ਹਰਿ ਭਜੁ ਭ੍ਰਮੁ ਤਜਹੁ ਜਗਜੀਵਨ ਰਾਮ ॥੧॥ ਰਹਾਉ ॥ ਆਵਤ ਕਛੂ ਨ ਦੀਸਈ ਨਹ ਦੀਸੈ ਜਾਤ ॥ ਜਹ ਉਪਜੈ ਬਿਨਸੈ ਤਹੀ ਜੈਸੇ ਪੁਰਿਵਨ ਪਾਤ ॥੨॥ ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥ ਕਹਿ ਕਬੀਰ ਸੇਵਾ ਕਰਹੁ ਮਨ ਮੰਝਿ ਮੁਰਾਰਿ ॥੩॥੧੦॥
-
ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
-
ਬਿਲਾਵਲੁ ॥ ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥ ਮਾਨੌ ਸਭ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥ ਰਹਾਉ ॥ ਤਬ ਇਹ ਮਤਿ ਜਉ ਸਭ ਮਹਿ ਪੇਖੈ ਕੁਟਿਲ ਗਾਂਠਿ ਜਬ ਖੋਲੈ ਦੇਵ ॥ ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥੧॥ ਜਹ ਉਹੁ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥ ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਦੇਵ ॥੨॥੧੨॥
-
ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਫਲ ਜਨਮੁ ਮੋ ਕਉ ਗੁਰ ਕੀਨਾ ॥ ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥ ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥ ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ ॥ਨਾਮਦੇਇ ਸਿਮਰਨੁ ਕਰਿ ਜਾਨਾਂ ॥ ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥