page 858
-
ਬਿਲਾਵਲੁ ਬਾਣੀ ਰਵਿਦਾਸ ਭਗਤ ਕੀ ੴ ਸਤਿਗੁਰ ਪ੍ਰਸਾਦਿ ॥ ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥ ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥ ਤੂ ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ ॥ ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥ ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥ ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥ ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥੩॥੧॥
-
ਬਿਲਾਵਲੁ ॥ ਜਿਹ ਕੁਲ ਸਾਧੁ ਬੈਸਨੌ ਹੋਇ ॥ ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥ ਬ੍ਰਹਮਨ ਬੈਸ ਸੂਦ ਅਰੁ ਖ੍ਯ੍ਯਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥ ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥੧॥ ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥ ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨॥ ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥ ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥
-
ਬਾਣੀ ਸਧਨੇ ਕੀ ਰਾਗੁ ਬਿਲਾਵਲੁ ੴ ਸਤਿਗੁਰ ਪ੍ਰਸਾਦਿ ॥ ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥ ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥੧॥ ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥ ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥ ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥੨॥ ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥ ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥੩॥ ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥ ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥