page 86
-
ਮ ੩ ॥ ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥ ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥ ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥ ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥ ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥ ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ ॥ ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥
-
ਪਉੜੀ ॥ ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥ ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥ ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥ ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥ ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥੯॥
-
ਸਲੋਕ ਮ ੩ ॥ ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥ ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥ ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥ ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥੧॥
-
ਮ ੩ ॥ ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥ ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥ ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰ ਸਬਦੀ ਵੀਚਾਰੁ ॥ ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥੨॥
-
ਪਉੜੀ ॥ ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ ਥਾਇ ॥ ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ ਹਰਿ ਨਾਮੁ ਧਿਆਇ ॥ ਗੁਰ ਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥ ਮਨਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥ ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ ਹਰਿ ਲਾਇ ॥੧੦॥
-
ਸਲੋਕ ਮ ੩ ॥ ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥ ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥ ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥ ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥ ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥ ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥ ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥ ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥
-
ਮ ੩ ॥ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥