page 862
-
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥ ਸੁਨਤੋ ਕਰਤਾ ਪੇਖਤ ਕਰਤਾ ॥ ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥ ਓਪਤਿ ਕਰਤਾ ਪਰਲਉ ਕਰਤਾ ॥ ਬਿਆਪਤ ਕਰਤਾ ਅਲਿਪਤੋ ਕਰਤਾ ॥੧॥ ਬਕਤੋ ਕਰਤਾ ਬੂਝਤ ਕਰਤਾ ॥ ਆਵਤੁ ਕਰਤਾ ਜਾਤੁ ਭੀ ਕਰਤਾ ॥ ਨਿਰਗੁਨ ਕਰਤਾ ਸਰਗੁਨ ਕਰਤਾ ॥ ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥੨॥੧॥
-
ਗੋਂਡ ਮਹਲਾ ੫ ॥ ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕੁਸੰਭਾਇਲੇ ॥ ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥੧॥ ਮਨ ਸਮਝੁ ਛੋਡਿ ਆਵਾਇਲੇ ॥ ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥੧॥ ਰਹਾਉ ॥ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥ ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥੨॥ ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥ ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥੩॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮ੍ਹ੍ਹਰੇ ਜੀਅ ਜੰਤਾਇਲੇ ॥ ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥੪॥੨॥
-
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥