page 864
-
ਗੋਂਡ ਮਹਲਾ ੫ ॥ ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥ ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥੨॥ ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ ਮਹਿ ਭਇਆ ਪ੍ਰਗਾਸ ॥ ਜਿਨਿ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥ ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥
-
ਗੋਂਡ ਮਹਲਾ ੫ ॥ ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥ ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥੧॥ ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਗੁਰ ਕੀ ਸੇਵਾ ਪਾਏ ਮਾਨੁ ॥ ਗੁਰ ਊਪਰਿ ਸਦਾ ਕੁਰਬਾਨੁ ॥੨॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਗੁਰ ਕੇ ਸੇਵਕ ਕੀ ਪੂਰਨ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥ ਗੁਰ ਕੀ ਮਹਿਮਾ ਕਥਨੁ ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥
-
ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥