page 866
-
ਗੋਂਡ ਮਹਲਾ ੫ ॥ ਗੁਰ ਕੇ ਚਰਨ ਕਮਲ ਨਮਸਕਾਰਿ ॥ ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥ ਹੋਇ ਰਹੀਐ ਸਗਲ ਕੀ ਰੀਨਾ ॥ ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥ ਇਨ ਬਿਧਿ ਰਮਹੁ ਗੋਪਾਲ ਗਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ਆਠ ਪਹਰ ਹਰਿ ਕੇ ਗੁਣ ਗਾਉ ॥ ਜੀਅ ਪ੍ਰਾਨ ਕੋ ਇਹੈ ਸੁਆਉ ॥ ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ ॥ ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥ ਜਿਨਿ ਤੂੰ ਕੀਆ ਤਿਸ ਕਉ ਜਾਨੁ ॥ ਆਗੈ ਦਰਗਹ ਪਾਵੈ ਮਾਨੁ ॥ ਮਨੁ ਤਨੁ ਨਿਰਮਲ ਹੋਇ ਨਿਹਾਲੁ ॥ ਰਸਨਾ ਨਾਮੁ ਜਪਤ ਗੋਪਾਲ ॥੩॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਸਾਧੂ ਕੀ ਮਨੁ ਮੰਗੈ ਰਵਾਲਾ ॥ ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥ ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥
-
ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥
-
ਗੋਂਡ ਮਹਲਾ ੫ ॥ ਕਰਿ ਕਿਰਪਾ ਸੁਖ ਅਨਦ ਕਰੇਇ ॥ ਬਾਲਕ ਰਾਖਿ ਲੀਏ ਗੁਰਦੇਵਿ ॥ ਪ੍ਰਭ ਕਿਰਪਾਲ ਦਇਆਲ ਗਬਿੰਦ ॥ ਜੀਅ ਜੰਤ ਸਗਲੇ ਬਖਸਿੰਦ ॥੧॥ ਤੇਰੀ ਸਰਣਿ ਪ੍ਰਭ ਦੀਨ ਦਇਆਲ ॥ ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ ॥ ਪ੍ਰਭ ਦਇਆਲ ਦੂਸਰ ਕੋਈ ਨਾਹੀ ॥ ਘਟ ਘਟ ਅੰਤਰਿ ਸਰਬ ਸਮਾਹੀ ॥ ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮ੍ਹ੍ਹਾਰੈ ॥੨॥ ਅਉਖਧ ਕੋਟਿ ਸਿਮਰਿ ਗੋਬਿੰਦ ॥ ਤੰਤੁ ਮੰਤੁ ਭਜੀਐ ਭਗਵੰਤ ॥ ਰੋਗ ਸੋਗ ਮਿਟੇ ਪ੍ਰਭ ਧਿਆਏ ॥ ਮਨ ਬਾਂਛਤ ਪੂਰਨ ਫਲ ਪਾਏ ॥੩॥ ਕਰਨ ਕਾਰਨ ਸਮਰਥ ਦਇਆਰ ॥ ਸਰਬ ਨਿਧਾਨ ਮਹਾ ਬੀਚਾਰ ॥ ਨਾਨਕ ਬਖਸਿ ਲੀਏ ਪ੍ਰਭਿ ਆਪਿ ॥ ਸਦਾ ਸਦਾ ਏਕੋ ਹਰਿ ਜਾਪਿ ॥੪॥੧੩॥੧੫॥