page 871
-
ਗੋਂਡ ॥ ਨਾ ਇਹੁ ਮਾਨਸੁ ਨਾ ਇਹੁ ਦੇਉ ॥ ਨਾ ਇਹੁ ਜਤੀ ਕਹਾਵੈ ਸੇਉ ॥ ਨਾ ਇਹੁ ਜੋਗੀ ਨਾ ਅਵਧੂਤਾ ॥ ਨਾ ਇਸੁ ਮਾਇ ਨ ਕਾਹੂ ਪੂਤਾ ॥੧॥ ਇਆ ਮੰਦਰ ਮਹਿ ਕੌਨ ਬਸਾਈ ॥ ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ ॥ ਨਾ ਇਹੁ ਗਿਰਹੀ ਨਾ ਓਦਾਸੀ ॥ ਨਾ ਇਹੁ ਰਾਜ ਨ ਭੀਖ ਮੰਗਾਸੀ ॥ ਨਾ ਇਸੁ ਪਿੰਡੁ ਨ ਰਕਤੂ ਰਾਤੀ ॥ ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥ ਨਾ ਇਹੁ ਤਪਾ ਕਹਾਵੈ ਸੇਖੁ ॥ ਨਾ ਇਹੁ ਜੀਵੈ ਨ ਮਰਤਾ ਦੇਖੁ ॥ ਇਸੁ ਮਰਤੇ ਕਉ ਜੇ ਕੋਊ ਰੋਵੈ ॥ ਜੋ ਰੋਵੈ ਸੋਈ ਪਤਿ ਖੋਵੈ ॥੩॥ ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥ ਜੀਵਨ ਮਰਨੁ ਦੋਊ ਮਿਟਵਾਇਆ ॥ ਕਹੁ ਕਬੀਰ ਇਹੁ ਰਾਮ ਕੀ ਅੰਸੁ ॥ ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥
-
ਗੋਂਡ ॥ ਤੂਟੇ ਤਾਗੇ ਨਿਖੁਟੀ ਪਾਨਿ ॥ ਦੁਆਰ ਊਪਰਿ ਝਿਲਕਾਵਹਿ ਕਾਨ ॥ ਕੂਚ ਬਿਚਾਰੇ ਫੂਏ ਫਾਲ ॥ ਇਆ ਮੁੰਡੀਆ ਸਿਰਿ ਚਢਿਬੋ ਕਾਲ ॥੧॥ ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥ ਆਵਤ ਜਾਤ ਨਾਕ ਸਰ ਹੋਈ ॥੧॥ ਰਹਾਉ ॥ ਤੁਰੀ ਨਾਰਿ ਕੀ ਛੋਡੀ ਬਾਤਾ ॥ ਰਾਮ ਨਾਮ ਵਾ ਕਾ ਮਨੁ ਰਾਤਾ ॥ ਲਰਿਕੀ ਲਰਿਕਨ ਖੈਬੋ ਨਾਹਿ ॥ ਮੁੰਡੀਆ ਅਨਦਿਨੁ ਧਾਪੇ ਜਾਹਿ ॥੨॥ ਇਕ ਦੁਇ ਮੰਦਰਿ ਇਕ ਦੁਇ ਬਾਟ ॥ ਹਮ ਕਉ ਸਾਥਰੁ ਉਨ ਕਉ ਖਾਟ ॥ ਮੂਡ ਪਲੋਸਿ ਕਮਰ ਬਧਿ ਪੋਥੀ ॥ ਹਮ ਕਉ ਚਾਬਨੁ ਉਨ ਕਉ ਰੋਟੀ ॥੩॥ ਮੁੰਡੀਆ ਮੁੰਡੀਆ ਹੂਏ ਏਕ ॥ ਏ ਮੁੰਡੀਆ ਬੂਡਤ ਕੀ ਟੇਕ ॥ ਸੁਨਿ ਅੰਧਲੀ ਲੋਈ ਬੇਪੀਰਿ ॥ ਇਨ੍ਹ੍ਹ ਮੁੰਡੀਅਨ ਭਜਿ ਸਰਨਿ ਕਬੀਰ ॥੪॥੩॥੬॥
-
ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥