page 872
-
ਗੋਂਡ ॥ ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥ ਆਵਤ ਪਹੀਆ ਖੂਧੇ ਜਾਹਿ ॥ ਵਾ ਕੈ ਅੰਤਰਿ ਨਹੀ ਸੰਤੋਖੁ ॥ ਬਿਨੁ ਸੋਹਾਗਨਿ ਲਾਗੈ ਦੋਖੁ ॥੧॥ ਧਨੁ ਸੋਹਾਗਨਿ ਮਹਾ ਪਵੀਤ ॥ ਤਪੇ ਤਪੀਸਰ ਡੋਲੈ ਚੀਤ ॥੧॥ ਰਹਾਉ ॥ ਸੋਹਾਗਨਿ ਕਿਰਪਨ ਕੀ ਪੂਤੀ ॥ ਸੇਵਕ ਤਜਿ ਜਗਤ ਸਿਉ ਸੂਤੀ ॥ ਸਾਧੂ ਕੈ ਠਾਢੀ ਦਰਬਾਰਿ ॥ ਸਰਨਿ ਤੇਰੀ ਮੋ ਕਉ ਨਿਸਤਾਰਿ ॥੨॥ ਸੋਹਾਗਨਿ ਹੈ ਅਤਿ ਸੁੰਦਰੀ ॥ ਪਗ ਨੇਵਰ ਛਨਕ ਛਨਹਰੀ ॥ ਜਉ ਲਗੁ ਪ੍ਰਾਨ ਤਊ ਲਗੁ ਸੰਗੇ ॥ ਨਾਹਿ ਤ ਚਲੀ ਬੇਗਿ ਉਠਿ ਨੰਗੇ ॥੩॥ ਸੋਹਾਗਨਿ ਭਵਨ ਤ੍ਰੈ ਲੀਆ ॥ ਦਸ ਅਠ ਪੁਰਾਣ ਤੀਰਥ ਰਸ ਕੀਆ ॥ ਬ੍ਰਹਮਾ ਬਿਸਨੁ ਮਹੇਸਰ ਬੇਧੇ ॥ ਬਡੇ ਭੂਪਤਿ ਰਾਜੇ ਹੈ ਛੇਧੇ ॥੪॥ ਸੋਹਾਗਨਿ ਉਰਵਾਰਿ ਨ ਪਾਰਿ ॥ ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥ ਪਾਂਚ ਨਾਰਦ ਕੇ ਮਿਟਵੇ ਫੂਟੇ ॥ ਕਹੁ ਕਬੀਰ ਗੁਰ ਕਿਰਪਾ ਛੂਟੇ ॥੫॥੫॥੮॥
-
ਗੋਂਡ ॥ ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥ ਨਾਮ ਬਿਨਾ ਕੈਸੇ ਪਾਰਿ ਉਤਰੈ ॥ ਕੁੰਭ ਬਿਨਾ ਜਲੁ ਨਾ ਟੀਕਾਵੈ ॥ ਸਾਧੂ ਬਿਨੁ ਐਸੇ ਅਬਗਤੁ ਜਾਵੈ ॥੧॥ ਜਾਰਉ ਤਿਸੈ ਜੁ ਰਾਮੁ ਨ ਚੇਤੈ ॥ ਤਨ ਮਨ ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥ ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥ ਸੂਤ ਬਿਨਾ ਕੈਸੇ ਮਣੀ ਪਰੋਈਐ ॥ ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥ ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥੨॥ ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥ ਬਿੰਬ ਬਿਨਾ ਕੈਸੇ ਕਪਰੇ ਧੋਈ ॥ ਘੋਰ ਬਿਨਾ ਕੈਸੇ ਅਸਵਾਰ ॥ ਸਾਧੂ ਬਿਨੁ ਨਾਹੀ ਦਰਵਾਰ ॥੩॥ ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥ ਖਸਮਿ ਦੁਹਾਗਨਿ ਤਜਿ ਅਉਹੇਰੀ ॥ ਕਹੈ ਕਬੀਰੁ ਏਕੈ ਕਰਿ ਕਰਨਾ ॥ ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥੪॥੬॥੯॥
-
ਗੋਂਡ ॥ ਕੂਟਨੁ ਸੋਇ ਜੁ ਮਨ ਕਉ ਕੂਟੈ ॥ ਮਨ ਕੂਟੈ ਤਉ ਜਮ ਤੇ ਛੂਟੈ ॥ ਕੁਟਿ ਕੁਟਿ ਮਨੁ ਕਸਵਟੀ ਲਾਵੈ ॥ ਸੋ ਕੂਟਨੁ ਮੁਕਤਿ ਬਹੁ ਪਾਵੈ ॥੧॥ ਕੂਟਨੁ ਕਿਸੈ ਕਹਹੁ ਸੰਸਾਰ ॥ ਸਗਲ ਬੋਲਨ ਕੇ ਮਾਹਿ ਬੀਚਾਰ ॥੧॥ ਰਹਾਉ ॥ਨਾਚਨੁ ਸੋਇ ਜੁ ਮਨ ਸਿਉ ਨਾਚੈ ॥ ਝੂਠਿ ਨ ਪਤੀਐ ਪਰਚੈ ਸਾਚੈ ॥ ਇਸੁ ਮਨ ਆਗੇ ਪੂਰੈ ਤਾਲ ॥ ਇਸੁ ਨਾਚਨ ਕੇ ਮਨ ਰਖਵਾਲ ॥੨॥ ਬਜਾਰੀ ਸੋ ਜੁ ਬਜਾਰਹਿ ਸੋਧੈ ॥ ਪਾਂਚ ਪਲੀਤਹ ਕਉ ਪਰਬੋਧੈ ॥ ਨਉ ਨਾਇਕ ਕੀ ਭਗਤਿ ਪਛਾਨੈ ॥ ਸੋ ਬਾਜਾਰੀ ਹਮ ਗੁਰ ਮਾਨੇ ॥੩॥ ਤਸਕਰੁ ਸੋਇ ਜਿ ਤਾਤਿ ਨ ਕਰੈ ॥ ਇੰਦ੍ਰੀ ਕੈ ਜਤਨਿ ਨਾਮੁ ਉਚਰੈ ॥ ਕਹੁ ਕਬੀਰ ਹਮ ਐਸੇ ਲਖਨ ॥ ਧੰਨੁ ਗੁਰਦੇਵ ਅਤਿ ਰੂਪ ਬਿਚਖਨ ॥੪॥੭॥੧੦॥