page 873
-
ਗੋਂਡ ॥ ਧੰਨੁ ਗੁਪਾਲ ਧੰਨੁ ਗੁਰਦੇਵ ॥ ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥ ਧਨੁ ਓਇ ਸੰਤ ਜਿਨ ਐਸੀ ਜਾਨੀ ॥ ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥ ਆਦਿ ਪੁਰਖ ਤੇ ਹੋਇ ਅਨਾਦਿ ॥ ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥ਜਪੀਐ ਨਾਮੁ ਜਪੀਐ ਅੰਨੁ ॥ ਅੰਭੈ ਕੈ ਸੰਗਿ ਨੀਕਾ ਵੰਨੁ ॥ ਅੰਨੈ ਬਾਹਰਿ ਜੋ ਨਰ ਹੋਵਹਿ ॥ ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥ ਛੋਡਹਿ ਅੰਨੁ ਕਰਹਿ ਪਾਖੰਡ ॥ ਨਾ ਸੋਹਾਗਨਿ ਨਾ ਓਹਿ ਰੰਡ ॥ ਜਗ ਮਹਿ ਬਕਤੇ ਦੂਧਾਧਾਰੀ ॥ ਗੁਪਤੀ ਖਾਵਹਿ ਵਟਿਕਾ ਸਾਰੀ ॥੩॥ ਅੰਨੈ ਬਿਨਾ ਨ ਹੋਇ ਸੁਕਾਲੁ ॥ ਤਜਿਐ ਅੰਨਿ ਨ ਮਿਲੈ ਗੁਪਾਲੁ ॥ ਕਹੁ ਕਬੀਰ ਹਮ ਐਸੇ ਜਾਨਿਆ ॥ ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥
-
ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਅਸੁਮੇਧ ਜਗਨੇ ॥ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥ ਸਗਲ ਧਰਮ ਅਛਿਤਾ ॥ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥੩॥ ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥
-
ਗੋਂਡ ॥ ਨਾਦ ਭ੍ਰਮੇ ਜੈਸੇ ਮਿਰਗਾਏ ॥ ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥੧॥ ਐਸੇ ਰਾਮਾ ਐਸੇ ਹੇਰਉ ॥ ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥੧॥ ਰਹਾਉ ॥ਜਿਉ ਮੀਨਾ ਹੇਰੈ ਪਸੂਆਰਾ ॥ ਸੋਨਾ ਗਢਤੇ ਹਿਰੈ ਸੁਨਾਰਾ ॥੨॥ ਜਿਉ ਬਿਖਈ ਹੇਰੈ ਪਰ ਨਾਰੀ ॥ ਕਉਡਾ ਡਾਰਤ ਹਿਰੈ ਜੁਆਰੀ ॥੩॥ ਜਹ ਜਹ ਦੇਖਉ ਤਹ ਤਹ ਰਾਮਾ ॥ ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥੪॥੨॥
-
ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥