page 874
-
ਗੋਂਡ ॥ ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥੧॥ ਪਾਨੀਆ ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥ਜੈਸੇ ਗਾਇ ਕਾ ਬਾਛਾ ਛੂਟਲਾ ॥ ਥਨ ਚੋਖਤਾ ਮਾਖਨੁ ਘੂਟਲਾ ॥੨॥ ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥੩॥ ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥ ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥
-
ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥ ਹਰਿ ਕੋ ਨਾਮੁ ਲੈ ਊਤਮ ਧਰਮਾ ॥ ਹਰਿ ਹਰਿ ਕਰਤ ਜਾਤਿ ਕੁਲ ਹਰੀ ॥ ਸੋ ਹਰਿ ਅੰਧੁਲੇ ਕੀ ਲਾਕਰੀ ॥੧॥ ਹਰਏ ਨਮਸਤੇ ਹਰਏ ਨਮਹ ॥ ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥ ਹਰਿ ਹਰਨਾਕਸ ਹਰੇ ਪਰਾਨ ॥ ਅਜੈਮਲ ਕੀਓ ਬੈਕੁੰਠਹਿ ਥਾਨ ॥ ਸੂਆ ਪੜਾਵਤ ਗਨਿਕਾ ਤਰੀ ॥ ਸੋ ਹਰਿ ਨੈਨਹੁ ਕੀ ਪੂਤਰੀ ॥੨॥ ਹਰਿ ਹਰਿ ਕਰਤ ਪੂਤਨਾ ਤਰੀ ॥ ਬਾਲ ਘਾਤਨੀ ਕਪਟਹਿ ਭਰੀ ॥ ਸਿਮਰਨ ਦ੍ਰੋਪਦ ਸੁਤ ਉਧਰੀ ॥ ਗਊਤਮ ਸਤੀ ਸਿਲਾ ਨਿਸਤਰੀ ॥੩॥ ਕੇਸੀ ਕੰਸ ਮਥਨੁ ਜਿਨਿ ਕੀਆ ॥ ਜੀਅ ਦਾਨੁ ਕਾਲੀ ਕਉ ਦੀਆ ॥ ਪ੍ਰਣਵੈ ਨਾਮਾ ਐਸੋ ਹਰੀ ॥ ਜਾਸੁ ਜਪਤ ਭੈ ਅਪਦਾ ਟਰੀ ॥੪॥੧॥੫॥
-
ਗੋਂਡ ॥ ਭੈਰਉ ਭੂਤ ਸੀਤਲਾ ਧਾਵੈ ॥ ਖਰ ਬਾਹਨੁ ਉਹੁ ਛਾਰੁ ਉਡਾਵੈ ॥੧॥ ਹਉ ਤਉ ਏਕੁ ਰਮਈਆ ਲੈਹਉ ॥ ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥ ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥ ਬਰਦ ਚਢੇ ਡਉਰੂ ਢਮਕਾਵੈ ॥੨॥ ਮਹਾ ਮਾਈ ਕੀ ਪੂਜਾ ਕਰੈ ॥ ਨਰ ਸੈ ਨਾਰਿ ਹੋਇ ਅਉਤਰੈ ॥੩॥ ਤੂ ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥੪॥ ਗੁਰਮਤਿ ਰਾਮ ਨਾਮ ਗਹੁ ਮੀਤਾ ॥ ਪ੍ਰਣਵੈ ਨਾਮਾ ਇਉ ਕਹੈ ਗੀਤਾ ॥੫॥੨॥੬॥
-
ਬਿਲਾਵਲੁ ਗੋਂਡ ॥ ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥ ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥ ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥ ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥ ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥ ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥ ਹਿੰਦੂ ਅੰਨ੍ਹ੍ਹਾ ਤੁਰਕੂ ਕਾਣਾ ॥ ਦੁਹਾਂ ਤੇ ਗਿਆਨੀ ਸਿਆਣਾ ॥ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥ ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥