page 876
-
ਰਾਮਕਲੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥ ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥
-
ਰਾਮਕਲੀ ਮਹਲਾ ੧ ॥ ਸਰਬ ਜੋਤਿ ਤੇਰੀ ਪਸਰਿ ਰਹੀ ॥ ਜਹ ਜਹ ਦੇਖਾ ਤਹ ਨਰਹਰੀ ॥੧॥ ਜੀਵਨ ਤਲਬ ਨਿਵਾਰਿ ਸੁਆਮੀ ॥ ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥੧॥ ਰਹਾਉ ॥ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥ ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥੨॥ ਆਪੇ ਨੇੜੈ ਆਪੇ ਦੂਰਿ ॥ ਆਪੇ ਸਰਬ ਰਹਿਆ ਭਰਪੂਰਿ ॥ ਸਤਗੁਰੁ ਮਿਲੈ ਅੰਧੇਰਾ ਜਾਇ ॥ ਜਹ ਦੇਖਾ ਤਹ ਰਹਿਆ ਸਮਾਇ ॥੩॥ ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥੪॥੨॥