page 879
-
ਰਾਮਕਲੀ ਮਹਲਾ ੧ ॥ ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥ ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥੧॥ ਐਸਾ ਗਿਆਨੁ ਬੀਚਾਰੈ ਕੋਈ ॥ ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥ ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥ ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥੨॥ ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥ ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥੩॥ ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥ ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥੪॥੯॥
-
ਰਾਮਕਲੀ ਮਹਲਾ ੧ ॥ ਜਾ ਹਰਿ ਪ੍ਰਭਿ ਕਿਰਪਾ ਧਾਰੀ ॥ ਤਾ ਹਉਮੈ ਵਿਚਹੁ ਮਾਰੀ ॥ ਸੋ ਸੇਵਕਿ ਰਾਮ ਪਿਆਰੀ ॥ ਜੋ ਗੁਰ ਸਬਦੀ ਬੀਚਾਰੀ ॥੧॥ ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥੧॥ ਰਹਾਉ ॥ ਧੁਨਿ ਵਾਜੇ ਅਨਹਦ ਘੋਰਾ ॥ ਮਨੁ ਮਾਨਿਆ ਹਰਿ ਰਸਿ ਮੋਰਾ ॥ ਗੁਰ ਪੂਰੈ ਸਚੁ ਸਮਾਇਆ ॥ ਗੁਰੁ ਆਦਿ ਪੁਰਖੁ ਹਰਿ ਪਾਇਆ ॥੨॥ ਸਭਿ ਨਾਦ ਬੇਦ ਗੁਰਬਾਣੀ ॥ ਮਨੁ ਰਾਤਾ ਸਾਰਿਗਪਾਣੀ ॥ ਤਹ ਤੀਰਥ ਵਰਤ ਤਪ ਸਾਰੇ ॥ ਗੁਰ ਮਿਲਿਆ ਹਰਿ ਨਿਸਤਾਰੇ ॥੩॥ ਜਹ ਆਪੁ ਗਇਆ ਭਉ ਭਾਗਾ ॥ ਗੁਰ ਚਰਣੀ ਸੇਵਕੁ ਲਾਗਾ ॥ ਗੁਰਿ ਸਤਿਗੁਰਿ ਭਰਮੁ ਚੁਕਾਇਆ ॥ ਕਹੁ ਨਾਨਕ ਸਬਦਿ ਮਿਲਾਇਆ ॥੪॥੧੦॥
-
ਰਾਮਕਲੀ ਮਹਲਾ ੧ ॥ ਛਾਦਨੁ ਭੋਜਨੁ ਮਾਗਤੁ ਭਾਗੈ ॥ ਖੁਧਿਆ ਦੁਸਟ ਜਲੈ ਦੁਖੁ ਆਗੈ ॥ ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥ ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥ ਜੋਗੀ ਜੁਗਤਿ ਸਹਜ ਘਰਿ ਵਾਸੈ ॥ ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥ਪੰਚ ਬੈਲ ਗਡੀਆ ਦੇਹ ਧਾਰੀ ॥ ਰਾਮ ਕਲਾ ਨਿਬਹੈ ਪਤਿ ਸਾਰੀ ॥ ਧਰ ਤੂਟੀ ਗਾਡੋ ਸਿਰ ਭਾਰਿ ॥ ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥ ਗੁਰ ਕਾ ਸਬਦੁ ਵੀਚਾਰਿ ਜੋਗੀ ॥ ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥ ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥ ਅਸਥਿਰੁ ਕੰਧੁ ਜਪੈ ਨਿਰੰਕਾਰੀ ॥੩॥ ਸਹਜ ਜਗੋਟਾ ਬੰਧਨ ਤੇ ਛੂਟਾ ॥ ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥ ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥ ਨਾਨਕ ਰਾਮ ਭਗਤਿ ਜਨ ਤਰਣਾ ॥੪॥੧੧॥