page 88
-
ਸਲੋਕੁ ਮ ੩ ॥ ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥ ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥ ਸਤਿਗੁਰੁ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥੧॥
-
ਮ ੩ ॥ ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥ ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥ ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥ ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥ ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥੨॥
-
ਪਉੜੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ ਕਿਲਵਿਖ ਪਾਪ ਲਹਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥ ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ ਤਿਤੁ ਮੁਖਿ ਨਾਮੁ ਜਪਾਤੀ ॥੧੩॥
-
ਸਲੋਕ ਮ ੩ ॥ ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥ ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥ ਸਚਿ ਰਤੇ ਗੁਰ ਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥ ਨਾਨਕ ਜਿਸ ਨੋ ਮੇਲੇ ਨ ਵਿਛੁੜੈ ਸਹਜਿ ਸਮਾਵੈ ਸੋਇ ॥੧॥
-
ਮ ੩।। ਸੋ ਭਗਉਤੀ ਜੋੁ ਭਗਵੰਤੈ ਜਾਣੈ।। ਗੁਰ ਪਰਸਾਦੀ ਆਪੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਜੀਵਤੁ ਮਰੈ ਹਰਿ ਨਾਮੁ ਵਖਾਣੈ ॥ ਐਸਾ ਭਗਉਤੀ ਉਤਮੁ ਹੋਇ ॥ ਨਾਨਕ ਸਚਿ ਸਮਾਵੈ ਸੋਇ ॥੨॥
-
ਮ ੩ ॥ ਅੰਤਰਿ ਕਪਟੁ ਭਗਉਤੀ ਕਹਾਏ ॥ ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥ ਪਰ ਨਿੰਦਾ ਕਰੇ ਅੰਤਰਿ ਮਲੁ ਲਾਏ ॥ ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥ ਸਤਸੰਗਤਿ ਸਿਉ ਬਾਦੁ ਰਚਾਏ ॥ ਅਨਦਿਨੁ ਦੁਖੀਆ ਦੂਜੈ ਭਾਇ ਰਚਾਏ ॥ ਹਰਿ ਨਾਮੁ ਨ ਚੇਤੈ ਬਹੁ ਕਰਮ ਕਮਾਏ ॥ ਪੂਰਬ ਲਿਖਿਆ ਸੁ ਮੇਟਣਾ ਨ ਜਾਏ ॥ ਨਾਨਕ ਬਿਨੁ ਸਤਿਗੁਰ ਸੇਵੇ ਮੋਖੁ ਨ ਪਾਏ ॥੩॥
-
ਪਉੜੀ ॥ ਸਤਿਗੁਰੁ ਜਿਨੀ ਧਿਆਇਆ ਸੇ ਕੜਿ ਨ ਸਵਾਹੀ ॥ ਸਤਿਗੁਰੁ ਜਿਨੀ ਧਿਆਇਆ ਸੇ ਤ੍ਰਿਪਤਿ ਅਘਾਹੀ ॥ ਸਤਿਗੁਰੁ ਜਿਨੀ ਧਿਆਇਆ ਤਿਨ ਜਮ ਡਰੁ ਨਾਹੀ ॥ ਜਿਨ ਕਉ ਹੋਆ ਕ੍ਰਿਪਾਲੁ ਹਰਿ ਸੇ ਸਤਿਗੁਰ ਪੈਰੀ ਪਾਹੀ ॥ ਤਿਨ ਐਥੈ ਓਥੈ ਮੁਖ ਉਜਲੇ ਹਰਿ ਦਰਗਹ ਪੈਧੇ ਜਾਹੀ ॥੧੪॥