page 884
-
ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥
-
ਰਾਮਕਲੀ ਮਹਲਾ ੫ ॥ ਤੂ ਦਾਨਾ ਤੂ ਅਬਿਚਲੁ ਤੂਹੀ ਤੂ ਜਾਤਿ ਮੇਰੀ ਪਾਤੀ ॥ ਤੂ ਅਡੋਲੁ ਕਦੇ ਡੋਲਹਿ ਨਾਹੀ ਤਾ ਹਮ ਕੈਸੀ ਤਾਤੀ ॥੧॥ ਏਕੈ ਏਕੈ ਏਕ ਤੂਹੀ ॥ ਏਕੈ ਏਕੈ ਤੂ ਰਾਇਆ ॥ ਤਉ ਕਿਰਪਾ ਤੇ ਸੁਖੁ ਪਾਇਆ ॥੧॥ ਰਹਾਉ ॥ਤੂ ਸਾਗਰੁ ਹਮ ਹੰਸ ਤੁਮਾਰੇ ਤੁਮ ਮਹਿ ਮਾਣਕ ਲਾਲਾ ॥ ਤੁਮ ਦੇਵਹੁ ਤਿਲੁ ਸੰਕ ਨ ਮਾਨਹੁ ਹਮ ਭੁੰਚਹ ਸਦਾ ਨਿਹਾਲਾ ॥੨॥ ਹਮ ਬਾਰਿਕ ਤੁਮ ਪਿਤਾ ਹਮਾਰੇ ਤੁਮ ਮੁਖਿ ਦੇਵਹੁ ਖੀਰਾ ॥ ਹਮ ਖੇਲਹ ਸਭਿ ਲਾਡ ਲਡਾਵਹ ਤੁਮ ਸਦ ਗੁਣੀ ਗਹੀਰਾ ॥੩॥ ਤੁਮ ਪੂਰਨ ਪੂਰਿ ਰਹੇ ਸੰਪੂਰਨ ਹਮ ਭੀ ਸੰਗਿ ਅਘਾਏ ॥ ਮਿਲਤ ਮਿਲਤ ਮਿਲਤ ਮਿਲਿ ਰਹਿਆ ਨਾਨਕ ਕਹਣੁ ਨ ਜਾਏ ॥੪॥੬॥
-
ਰਾਮਕਲੀ ਮਹਲਾ ੫ ॥ ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥ ਕਰਨਹੁ ਮਧੁ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ ॥ ਨਿਰਤਿ ਕਰੇ ਕਰਿ ਮਨੂਆ ਨਾਚੈ ਆਣੇ ਘੂਘਰ ਸਾਜਾ ॥੧॥ ਰਾਮ ਕੋ ਨਿਰਤਿਕਾਰੀ ॥ ਪੇਖੈ ਪੇਖਨਹਾਰੁ ਦਇਆਲਾ ਜੇਤਾ ਸਾਜੁ ਸੀਗਾਰੀ ॥੧॥ ਰਹਾਉ ॥ ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ ॥ ਪਵਨੁ ਵਿਚੋਲਾ ਕਰਤ ਇਕੇਲਾ ਜਲ ਤੇ ਓਪਤਿ ਹੋਆ ॥ ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥੨॥ ਚੰਦੁ ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ ॥ ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ ॥ ਭਿੰਨ ਭਿੰਨ ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥੩॥ ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੂਰਾ ॥ ਏਕਿ ਨਚਾਵਹਿ ਏਕਿ ਭਵਾਵਹਿ ਇਕਿ ਆਇ ਜਾਇ ਹੋਇ ਧੂਰਾ ॥ ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ ਭੇਟੈ ਪੂਰਾ ॥੪॥੭॥