page 885
-
ਰਾਮਕਲੀ ਮਹਲਾ ੫ ॥ ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ ਏਕਾ ਦੇਸੀ ਏਕੁ ਦਿਖਾਵੈ ਏਕੋ ਰਹਿਆ ਬਿਆਪੈ ॥ ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥੧॥ ਭਲੋ ਭਲੋ ਰੇ ਕੀਰਤਨੀਆ ॥ ਰਾਮ ਰਮਾ ਰਾਮਾ ਗੁਨ ਗਾਉ ॥ ਛੋਡਿ ਮਾਇਆ ਕੇ ਧੰਧ ਸੁਆਉ ॥੧॥ ਰਹਾਉ ॥ਪੰਚ ਬਜਿਤ੍ਰ ਕਰੇ ਸੰਤੋਖਾ ਸਾਤ ਸੁਰਾ ਲੈ ਚਾਲੈ ॥ ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥ ਫੇਰੀ ਫੇਰੁ ਨ ਹੋਵੈ ਕਬ ਹੀ ਏਕੁ ਸਬਦੁ ਬੰਧਿ ਪਾਲੈ ॥੨॥ ਨਾਰਦੀ ਨਰਹਰ ਜਾਣਿ ਹਦੂਰੇ ॥ ਘੂੰਘਰ ਖੜਕੁ ਤਿਆਗਿ ਵਿਸੂਰੇ ॥ ਸਹਜ ਅਨੰਦ ਦਿਖਾਵੈ ਭਾਵੈ ॥ ਏਹੁ ਨਿਰਤਿਕਾਰੀ ਜਨਮਿ ਨ ਆਵੈ ॥੩॥ ਜੇ ਕੋ ਅਪਨੇ ਠਾਕੁਰ ਭਾਵੈ ॥ ਕੋਟਿ ਮਧਿ ਏਹੁ ਕੀਰਤਨੁ ਗਾਵੈ ॥ ਸਾਧਸੰਗਤਿ ਕੀ ਜਾਵਉ ਟੇਕ ॥ ਕਹੁ ਨਾਨਕ ਤਿਸੁ ਕੀਰਤਨੁ ਏਕ ॥੪॥੮॥
-
ਰਾਮਕਲੀ ਮਹਲਾ ੫ ॥ ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥ ਕਾਰਣ ਕਰਣ ਕਰੀਮ ॥ਕਿਰਪਾ ਧਾਰਿ ਰਹੀਮ ॥੧॥ ਰਹਾਉ ॥ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥ ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥੩॥ ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥ ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥
-
ਰਾਮਕਲੀ ਮਹਲਾ ੫ ॥ ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ ਜਾਇਆ ॥ ਮਾਟੀ ਮਾਟੀ ਹੋਈ ਏਕ ॥ ਰੋਵਨਹਾਰੇ ਕੀ ਕਵਨ ਟੇਕ ॥੧॥ ਕਉਨੁ ਮੂਆ ਰੇ ਕਉਨੁ ਮੂਆ ॥ ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥ ਅਗਲੀ ਕਿਛੁ ਖਬਰਿ ਨ ਪਾਈ ॥ ਰੋਵਨਹਾਰੁ ਭਿ ਊਠਿ ਸਿਧਾਈ ॥ ਭਰਮ ਮੋਹ ਕੇ ਬਾਂਧੇ ਬੰਧ ॥ ਸੁਪਨੁ ਭਇਆ ਭਖਲਾਏ ਅੰਧ ॥੨॥ ਇਹੁ ਤਉ ਰਚਨੁ ਰਚਿਆ ਕਰਤਾਰਿ ॥ ਆਵਤ ਜਾਵਤ ਹੁਕਮਿ ਅਪਾਰਿ ॥ ਨਹ ਕੋ ਮੂਆ ਨ ਮਰਣੈ ਜੋਗੁ ॥ ਨਹ ਬਿਨਸੈ ਅਬਿਨਾਸੀ ਹੋਗੁ ॥੩॥ ਜੋ ਇਹੁ ਜਾਣਹੁ ਸੋ ਇਹੁ ਨਾਹਿ ॥ ਜਾਨਣਹਾਰੇ ਕਉ ਬਲਿ ਜਾਉ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥ ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥
-
ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥