page 887
-
ਰਾਮਕਲੀ ਮਹਲਾ ੫ ॥ ਸੇਵਕੁ ਲਾਇਓ ਅਪੁਨੀ ਸੇਵ ॥ ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥ ਸਗਲੀ ਚਿੰਤਾ ਆਪਿ ਨਿਵਾਰੀ ॥ ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥੧॥ ਕਾਜ ਹਮਾਰੇ ਪੂਰੇ ਸਤਗੁਰ ॥ ਬਾਜੇ ਅਨਹਦ ਤੂਰੇ ਸਤਗੁਰ ॥੧॥ ਰਹਾਉ ॥ ਮਹਿਮਾ ਜਾ ਕੀ ਗਹਿਰ ਗੰਭੀਰ ॥ ਹੋਇ ਨਿਹਾਲੁ ਦੇਇ ਜਿਸੁ ਧੀਰ ॥ ਜਾ ਕੇ ਬੰਧਨ ਕਾਟੇ ਰਾਇ ॥ ਸੋ ਨਰੁ ਬਹੁਰਿ ਨ ਜੋਨੀ ਪਾਇ ॥੨॥ ਜਾ ਕੈ ਅੰਤਰਿ ਪ੍ਰਗਟਿਓ ਆਪ ॥ ਤਾ ਕਉ ਨਾਹੀ ਦੂਖ ਸੰਤਾਪ ॥ ਲਾਲੁ ਰਤਨੁ ਤਿਸੁ ਪਾਲੈ ਪਰਿਆ ॥ ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥੩॥ ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥ ਏਕੋ ਏਕੁ ਨਿਰੰਜਨ ਪੂਜਾ ॥ ਜਤ ਕਤ ਦੇਖਉ ਆਪਿ ਦਇਆਲ ॥ ਕਹੁ ਨਾਨਕ ਪ੍ਰਭ ਮਿਲੇ ਰਸਾਲ ॥੪॥੪॥੧੫॥
-
ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥
-
ਰਾਮਕਲੀ ਮਹਲਾ ੫ ॥ ਮੁਖ ਤੇ ਪੜਤਾ ਟੀਕਾ ਸਹਿਤ ॥ ਹਿਰਦੈ ਰਾਮੁ ਨਹੀ ਪੂਰਨ ਰਹਤ ॥ ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ ਅਪਨਾ ਕਹਿਆ ਆਪਿ ਨ ਕਮਾਵੈ ॥੧॥ ਪੰਡਿਤ ਬੇਦੁ ਬੀਚਾਰਿ ਪੰਡਿਤ ॥ ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥ਆਗੈ ਰਾਖਿਓ ਸਾਲ ਗਿਰਾਮੁ ॥ ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥ ਤਿਲਕੁ ਚਰਾਵੈ ਪਾਈ ਪਾਇ ॥ ਲੋਕ ਪਚਾਰਾ ਅੰਧੁ ਕਮਾਇ ॥੨॥ ਖਟੁ ਕਰਮਾ ਅਰੁ ਆਸਣੁ ਧੋਤੀ ॥ ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥ ਮਾਲਾ ਫੇਰੈ ਮੰਗੈ ਬਿਭੂਤ ॥ ਇਹ ਬਿਧਿ ਕੋਇ ਨ ਤਰਿਓ ਮੀਤ ॥੩॥ ਸੋ ਪੰਡਿਤੁ ਗੁਰ ਸਬਦੁ ਕਮਾਇ ॥ ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥ ਚਤੁਰ ਬੇਦ ਪੂਰਨ ਹਰਿ ਨਾਇ ॥ ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭॥