page 889
-
ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ॥੩॥ ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥
-
ਰਾਮਕਲੀ ਮਹਲਾ ੫ ॥ ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥ ਤੇਰੈ ਕਾਜਿ ਨ ਬਿਖੈ ਜੰਜਾਲੁ ॥ ਇਸਟ ਮੀਤ ਜਾਣੁ ਸਭ ਛਲੈ ॥ ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥੧॥ ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥ ਹਰਿ ਸਿਮਰਤ ਜਮੁ ਕਛੁ ਨ ਕਹੈ ॥੧॥ ਰਹਾਉ ॥ਬਿਨੁ ਹਰਿ ਸਗਲ ਨਿਰਾਰਥ ਕਾਮ ॥ ਸੁਇਨਾ ਰੁਪਾ ਮਾਟੀ ਦਾਮ ॥ ਗੁਰ ਕਾ ਸਬਦੁ ਜਾਪਿ ਮਨ ਸੁਖਾ ॥ ਈਹਾ ਊਹਾ ਤੇਰੋ ਊਜਲ ਮੁਖਾ ॥੨॥ ਕਰਿ ਕਰਿ ਥਾਕੇ ਵਡੇ ਵਡੇਰੇ ॥ ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥ ਹਰਿ ਹਰਿ ਨਾਮੁ ਜਪੈ ਜਨੁ ਕੋਇ ॥ ਤਾ ਕੀ ਆਸਾ ਪੂਰਨ ਹੋਇ ॥੩॥ ਹਰਿ ਭਗਤਨ ਕੋ ਨਾਮੁ ਅਧਾਰੁ ॥ ਸੰਤੀ ਜੀਤਾ ਜਨਮੁ ਅਪਾਰੁ ॥ ਹਰਿ ਸੰਤੁ ਕਰੇ ਸੋਈ ਪਰਵਾਣੁ ॥ ਨਾਨਕ ਦਾਸੁ ਤਾ ਕੈ ਕੁਰਬਾਣੁ ॥੪॥੧੧॥੨੨॥
-
ਰਾਮਕਲੀ ਮਹਲਾ ੫ ॥ ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥ ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ ਜਮ ਕੀ ਜੇਵੜੀ ਤੂ ਆਗੈ ਬੰਧ ॥੧॥ ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥ ਮਾਇਆ ਕੇ ਮਾਤੇ ਤੈ ਉਠਿ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥ ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ ਲਾਗਾ ਦੁਰਗੰਧ ॥ ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥ ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥ ਚਿਰੰਕਾਲ ਪਾਈ ਦ੍ਰੁਲਭ ਦੇਹ ॥ ਨਾਮ ਬਿਹੂਣੀ ਹੋਈ ਖੇਹ ॥ ਪਸੂ ਪਰੇਤ ਮੁਗਧ ਤੇ ਬੁਰੀ ॥ ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥੩॥ ਸੁਣਿ ਕਰਤਾਰ ਗੋਵਿੰਦ ਗੋਪਾਲ ॥ ਦੀਨ ਦਇਆਲ ਸਦਾ ਕਿਰਪਾਲ ॥ ਤੁਮਹਿ ਛਡਾਵਹੁ ਛੁਟਕਹਿ ਬੰਧ ॥ ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥