page 89
-
ਸਲੋਕ ਮ ੨ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥ ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥੧॥
-
ਮ ੫ ॥ ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥ ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ ॥੨॥
-
ਪਉੜੀ ॥ ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥ ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ ॥ ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥ ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ ॥ ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ ਅਗੈ ਆਣਿ ਨਿਵਾਏ ॥੧੫॥
-
ਸਲੋਕ ਮ ੩ ॥ ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥ ਪਿਰ ਕੈ ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥ ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥ ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥ ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥ ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ ਬੀਚਾਰਿ ॥ ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥੧॥
-
ਮ ੩ ॥ ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥ ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥ ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥ ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥ ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥
-
ਪਉੜੀ ॥ ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥ ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ ਕਢੋਇ ॥ ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥ ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥ ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ ॥੧੬॥
-
ਸਲੋਕ ਮ ੩ ॥ ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥ ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥ ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥ ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥੧॥