page 890
-
ਰਾਮਕਲੀ ਮਹਲਾ ੫ ॥ ਕਰਿ ਸੰਜੋਗੁ ਬਨਾਈ ਕਾਛਿ ॥ ਤਿਸੁ ਸੰਗਿ ਰਹਿਓ ਇਆਨਾ ਰਾਚਿ ॥ ਪ੍ਰਤਿਪਾਰੈ ਨਿਤ ਸਾਰਿ ਸਮਾਰੈ ॥ ਅੰਤ ਕੀ ਬਾਰ ਊਠਿ ਸਿਧਾਰੈ ॥੧॥ ਨਾਮ ਬਿਨਾ ਸਭੁ ਝੂਠੁ ਪਰਾਨੀ ॥ ਗੋਵਿਦ ਭਜਨ ਬਿਨੁ ਅਵਰ ਸੰਗਿ ਰਾਤੇ ਤੇ ਸਭਿ ਮਾਇਆ ਮੂਠੁ ਪਰਾਨੀ ॥੧॥ ਰਹਾਉ ॥ਤੀਰਥ ਨਾਇ ਨ ਉਤਰਸਿ ਮੈਲੁ ॥ ਕਰਮ ਧਰਮ ਸਭਿ ਹਉਮੈ ਫੈਲੁ ॥ ਲੋਕ ਪਚਾਰੈ ਗਤਿ ਨਹੀ ਹੋਇ ॥ ਨਾਮ ਬਿਹੂਣੇ ਚਲਸਹਿ ਰੋਇ ॥੨॥ ਬਿਨੁ ਹਰਿ ਨਾਮ ਨ ਟੂਟਸਿ ਪਟਲ ॥ ਸੋਧੇ ਸਾਸਤ੍ਰ ਸਿਮ੍ਰਿਤਿ ਸਗਲ ॥ ਸੋ ਨਾਮੁ ਜਪੈ ਜਿਸੁ ਆਪਿ ਜਪਾਏ ॥ ਸਗਲ ਫਲਾ ਸੇ ਸੂਖਿ ਸਮਾਏ ॥੩॥ ਰਾਖਨਹਾਰੇ ਰਾਖਹੁ ਆਪਿ ॥ ਸਗਲ ਸੁਖਾ ਪ੍ਰਭ ਤੁਮਰੈ ਹਾਥਿ ॥ ਜਿਤੁ ਲਾਵਹਿ ਤਿਤੁ ਲਾਗਹ ਸੁਆਮੀ ॥ ਨਾਨਕ ਸਾਹਿਬੁ ਅੰਤਰਜਾਮੀ ॥੪॥੧੩॥੨੪॥
-
ਰਾਮਕਲੀ ਮਹਲਾ ੫ ॥ ਜੋ ਕਿਛੁ ਕਰੈ ਸੋਈ ਸੁਖੁ ਜਾਨਾ ॥ ਮਨੁ ਅਸਮਝੁ ਸਾਧਸੰਗਿ ਪਤੀਆਨਾ ॥ ਡੋਲਨ ਤੇ ਚੂਕਾ ਠਹਰਾਇਆ ॥ ਸਤਿ ਮਾਹਿ ਲੇ ਸਤਿ ਸਮਾਇਆ ॥੧॥ ਦੂਖੁ ਗਇਆ ਸਭੁ ਰੋਗੁ ਗਇਆ ॥ ਪ੍ਰਭ ਕੀ ਆਗਿਆ ਮਨ ਮਹਿ ਮਾਨੀ ਮਹਾ ਪੁਰਖ ਕਾ ਸੰਗੁ ਭਇਆ ॥੧॥ ਰਹਾਉ ॥ਸਗਲ ਪਵਿਤ੍ਰ ਸਰਬ ਨਿਰਮਲਾ ॥ ਜੋ ਵਰਤਾਏ ਸੋਈ ਭਲਾ ॥ ਜਹ ਰਾਖੈ ਸੋਈ ਮੁਕਤਿ ਥਾਨੁ ॥ ਜੋ ਜਪਾਏ ਸੋਈ ਨਾਮੁ ॥੨॥ ਅਠਸਠਿ ਤੀਰਥ ਜਹ ਸਾਧ ਪਗ ਧਰਹਿ ॥ ਤਹ ਬੈਕੁੰਠੁ ਜਹ ਨਾਮੁ ਉਚਰਹਿ ॥ ਸਰਬ ਅਨੰਦ ਜਬ ਦਰਸਨੁ ਪਾਈਐ ॥ ਰਾਮ ਗੁਣਾ ਨਿਤ ਨਿਤ ਹਰਿ ਗਾਈਐ ॥੩॥ ਆਪੇ ਘਟਿ ਘਟਿ ਰਹਿਆ ਬਿਆਪਿ ॥ ਦਇਆਲ ਪੁਰਖ ਪਰਗਟ ਪਰਤਾਪ ॥ ਕਪਟ ਖੁਲਾਨੇ ਭ੍ਰਮ ਨਾਠੇ ਦੂਰੇ ॥ ਨਾਨਕ ਕਉ ਗੁਰ ਭੇਟੇ ਪੂਰੇ ॥੪॥੧੪॥੨੫॥
-
ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥