page 893
-
ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥
-
ਰਾਮਕਲੀ ਮਹਲਾ ੫ ॥ ਤੇਰੀ ਸਰਣਿ ਪੂਰੇ ਗੁਰਦੇਵ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਸਮਰਥੁ ਪੂਰਨ ਪਾਰਬ੍ਰਹਮੁ ॥ ਸੋ ਧਿਆਏ ਪੂਰਾ ਜਿਸੁ ਕਰਮੁ ॥੧॥ ਤਰਣ ਤਾਰਣ ਪ੍ਰਭ ਤੇਰੋ ਨਾਉ ॥ ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥ ਜਪਿ ਜਪਿ ਜੀਵਾ ਤੇਰਾ ਨਾਉ ॥ ਆਗੈ ਦਰਗਹ ਪਾਵਉ ਠਾਉ ॥ ਦੂਖੁ ਅੰਧੇਰਾ ਮਨ ਤੇ ਜਾਇ ॥ ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੁਰ ਪੂਰੇ ਕੀ ਨਿਰਮਲ ਰੀਤਿ ॥ ਭਉ ਭਾਗਾ ਨਿਰਭਉ ਮਨਿ ਬਸੈ ॥ ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥ ਕੋਟਿ ਜਨਮ ਕੇ ਕਾਟੇ ਫਾਹੇ ॥ ਪਾਇਆ ਲਾਭੁ ਸਚਾ ਧਨੁ ਲਾਹੇ ॥ ਤੋਟਿ ਨ ਆਵੈ ਅਖੁਟ ਭੰਡਾਰ ॥ ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥
-
ਰਾਮਕਲੀ ਮਹਲਾ ੫ ॥ ਰਤਨ ਜਵੇਹਰ ਨਾਮ ॥ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ ॥੨॥ ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥