page 9
-
ਆਸਾ ਮਹਲਾ ੧ ॥ ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥
-
ਆਸਾ ਮਹਲਾ ੧ ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੩॥