page 90
-
ਮ ੩ ॥ ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥ ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥ ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥ ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥੨॥
-
ਪਉੜੀ ॥ ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥ ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥ ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ ॥ ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥ ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥੧੭॥
-
ਸਲੋਕ ਮ ੩ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥ ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥ ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥ ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥੧॥
-
ਮ ੩ ॥ ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ ॥ ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ ॥ ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ ॥ ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖ ਦੁਆਰੁ ॥ ਮਨਮੁਖ ਹੁਕਮੁ ਨ ਜਾਣਨੀ ਤਿਨ ਮਾਰੇ ਜਮ ਜੰਦਾਰੁ ॥ ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ ॥ ਸਭਿ ਅਉਗਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ ॥੨॥
-
ਪਉੜੀ ॥ ਹਰਿ ਕੀ ਭਗਤਾ ਪਰਤੀਤਿ ਹਰਿ ਸਭ ਕਿਛੁ ਜਾਣਦਾ ॥ ਹਰਿ ਜੇਵਡੁ ਨਾਹੀ ਕੋਈ ਜਾਣੁ ਹਰਿ ਧਰਮੁ ਬੀਚਾਰਦਾ ॥ ਕਾੜਾ ਅੰਦੇਸਾ ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ ॥ ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ ਹਾਰਦਾ ॥ ਸਾਲਾਹਿਹੁ ਭਗਤਹੁ ਕਰ ਜੋੜਿ ਹਰਿ ਭਗਤ ਜਨ ਤਾਰਦਾ ॥੧੮॥
-
ਸਲੋਕ ਮ ੩ ॥ ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ ਰਖਾ ਉਰਿ ਧਾਰਿ ॥ ਸਾਲਾਹੀ ਸੋ ਪ੍ਰਭ ਸਦਾ ਸਦਾ ਗੁਰ ਕੈ ਹੇਤਿ ਪਿਆਰਿ ॥ ਨਾਨਕ ਜਿਸੁ ਨਦਰਿ ਕਰੇ ਤਿਸੁ ਮੇਲਿ ਲਏ ਸਾਈ ਸੁਹਾਗਣਿ ਨਾਰਿ ॥੧॥
-
ਮ ੩ ॥ ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥ ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥੨॥