page 91
-
ਪਉੜੀ ॥ ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ ॥ ਆਪਣੀ ਆਪਿ ਕਰੇ ਪਰਤੀਤਿ ਆਪੇ ਸੇਵ ਘਾਲੀਅਨੁ ॥ ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥ ਪਾਪੀਆ ਨੋ ਨ ਦੇਈ ਥਿਰੁ ਰਹਣਿ ਚੁਣਿ ਨਰਕ ਘੋਰਿ ਚਾਲਿਅਨੁ ॥ ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ॥੧੯॥
-
ਸਲੋਕ ਮ ੧ ॥ ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥ ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥ ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥ ਨਾਨਕ ਅਗੈ ਊਤਮ ਸੇਈ ਜਿ ਪਾਪਾਂ ਪੰਦਿ ਨ ਦੇਹੀ ॥੧॥
-
ਮ ੧ ॥ ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥ ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੨॥
-
ਪਉੜੀ ॥ ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥ ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥ ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥ ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥ ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥
-
ਸਲੋਕ ਮ ੩ ॥ ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥ ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ ॥ ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥ ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥
-
ਮ ੩ ॥ ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥ ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥ ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥ ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥
-
ਪਉੜੀ ॥ ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥ ਹਰਿ ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ ॥ ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ ਤੂੰ ਆਇਆ ॥ ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ ॥ ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ ॥੨੧॥੧॥ ਸੁਧੁ