page 910
-
ਰਾਮਕਲੀ ਮਹਲਾ ੩ ॥ ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥੧॥ ਸੰਤਹੁ ਗੁਰਮੁਖਿ ਪੂਰਾ ਪਾਈ ॥ ਨਾਮੋ ਪੂਜ ਕਰਾਈ ॥੧॥ ਰਹਾਉ ॥ ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥ ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥ ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥੪॥ ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥ ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥੬॥ ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥੭॥ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥੮॥ ਆਪੇ ਨਿਰਮਲੁ ਪੂਜ ਕਰਾਏ ਗੁਰ ਸਬਦੀ ਥਾਇ ਪਾਈ ॥੯॥ ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥ ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥੧੧॥ ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥ ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥੧੩॥ ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥ ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥੧੬॥ ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥ ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥ ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥ ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥ ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥੨੧॥੩॥੧੨॥
-
ਰਾਮਕਲੀ ਮਹਲਾ ੩ ॥ ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥ ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥ ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥ ਰਹਾਉ ॥ ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥ ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥ ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥ ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥ ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥ ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥ ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥ ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥ ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥ ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥ ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥ ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥ ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥ ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥੧੬॥ ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥ ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥ ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥੧੯॥ ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥੨੧॥ ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥ ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥ ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥ ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥ ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥ ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥ ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥ ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥੨੯॥ ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥