HOME
RAAG INDEX
Scroll
page 911
ਰਾਮਕਲੀ ਮਹਲਾ ੩ ॥ ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥ ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥ ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥੧॥ ਰਹਾਉ ॥ ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥੨॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥੩॥ ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥੪॥ ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥੫॥ ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥੬॥ ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥੭॥ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥੮॥ ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥੯॥ ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥੧੦॥ ਆਪੇ ਦੁਖੁ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥੧੧॥ ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥੧੨॥ ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥੧੩॥ ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥੧੪॥ ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥੧੫॥ ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥੧੬॥ ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥੧੭॥ ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥੧੮॥ ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥੧੯॥ ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥੨੦॥ ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥੨੧॥੫॥੧੪॥