HOME
RAAG INDEX
Scroll
page 912
ਰਾਮਕਲੀ ਮਹਲਾ ੫ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਕਿਨਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥ ਕਿਨਹੀ ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ ਹਰਿ ਹਰਿ ਆਰਾਧੇ ॥੧॥ ਤੇਰਾ ਭਰੋਸਾ ਪਿਆਰੇ ॥ ਆਨ ਨ ਜਾਨਾ ਵੇਸਾ ॥੧॥ ਰਹਾਉ ॥ ਕਿਨਹੀ ਗ੍ਰਿਹੁ ਤਜਿ ਵਣ ਖੰਡਿ ਪਾਇਆ ॥ ਕਿਨਹੀ ਮੋਨਿ ਅਉਧੂਤੁ ਸਦਾਇਆ ॥ ਕੋਈ ਕਹਤਉ ਅਨੰਨਿ ਭਗਉਤੀ ॥ ਮੋਹਿ ਦੀਨ ਹਰਿ ਹਰਿ ਓਟ ਲੀਤੀ ॥੨॥ ਕਿਨਹੀ ਕਹਿਆ ਹਉ ਤੀਰਥ ਵਾਸੀ ॥ ਕੋਈ ਅੰਨੁ ਤਜਿ ਭਇਆ ਉਦਾਸੀ ॥ ਕਿਨਹੀ ਭਵਨੁ ਸਭ ਧਰਤੀ ਕਰਿਆ ॥ ਮੋਹਿ ਦੀਨ ਹਰਿ ਹਰਿ ਦਰਿ ਪਰਿਆ ॥੩॥ਕਿਨਹੀ ਕਹਿਆ ਮੈ ਕੁਲਹਿ ਵਡਿਆਈ ॥ ਕਿਨਹੀ ਕਹਿਆ ਬਾਹ ਬਹੁ ਭਾਈ ॥ ਕੋਈ ਕਹੈ ਮੈ ਧਨਹਿ ਪਸਾਰਾ ॥ ਮੋਹਿ ਦੀਨ ਹਰਿ ਹਰਿ ਆਧਾਰਾ ॥੪॥ ਕਿਨਹੀ ਘੂਘਰ ਨਿਰਤਿ ਕਰਾਈ ॥ ਕਿਨਹੂ ਵਰਤ ਨੇਮ ਮਾਲਾ ਪਾਈ ॥ ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥ ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥ ਕਿਨਹੀ ਸਿਧ ਬਹੁ ਚੇਟਕ ਲਾਏ ॥ ਕਿਨਹੀ ਭੇਖ ਬਹੁ ਥਾਟ ਬਨਾਏ ॥ ਕਿਨਹੀ ਤੰਤ ਮੰਤ ਬਹੁ ਖੇਵਾ ॥ ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥੬॥ਕੋਈ ਚਤੁਰੁ ਕਹਾਵੈ ਪੰਡਿਤ ॥ ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥ ਕੋਈ ਕਰੈ ਆਚਾਰ ਸੁਕਰਣੀ ॥ ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥੭॥ ਸਗਲੇ ਕਰਮ ਧਰਮ ਜੁਗ ਸੋਧੇ ॥ ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥ ਕਹੁ ਨਾਨਕ ਜਉ ਸਾਧਸੰਗੁ ਪਾਇਆ ॥ ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥੮॥੧॥