page 914
-
ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥ ਕਾਹੂ ਬਿਹਾਵੈ ਖੇਲਤ ਜੂਆ ॥ ਕਾਹੂ ਬਿਹਾਵੈ ਅਮਲੀ ਹੂਆ ॥ ਕਾਹੂ ਬਿਹਾਵੈ ਪਰ ਦਰਬ ਚਰਾਏ ॥ ਹਰਿ ਜਨ ਬਿਹਾਵੈ ਨਾਮ ਧਿਆਏ ॥੩॥ ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ ਕੀਰਤਨੁ ਗਾਏ ॥੪॥ ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥ ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ ਕਾਹੂ ਬਿਹਾਵੈ ਜੀਆਇਹ ਹਿਰਤੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥ ਕਾਹੂ ਬਿਹਾਵੈ ਮਤਾ ਮਸੂਰਤਿ ॥ ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥ ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥
-
ਰਾਮਕਲੀ ਮਹਲਾ ੫ ॥ ਦਾਵਾ ਅਗਨਿ ਰਹੇ ਹਰਿ ਬੂਟ ॥ ਮਾਤ ਗਰਭ ਸੰਕਟ ਤੇ ਛੂਟ ॥ ਜਾ ਕਾ ਨਾਮੁ ਸਿਮਰਤ ਭਉ ਜਾਇ ॥ ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥ ਐਸੇ ਰਾਖਨਹਾਰ ਦਇਆਲ ॥ ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥ ਜਲੁ ਪੀਵਤ ਜਿਉ ਤਿਖਾ ਮਿਟੰਤ ॥ ਧਨ ਬਿਗਸੈ ਗ੍ਰਿਹਿ ਆਵਤ ਕੰਤ ॥ ਲੋਭੀ ਕਾ ਧਨੁ ਪ੍ਰਾਣ ਅਧਾਰੁ ॥ ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥ ਕਿਰਸਾਨੀ ਜਿਉ ਰਾਖੈ ਰਖਵਾਲਾ ॥ ਮਾਤ ਪਿਤਾ ਦਇਆ ਜਿਉ ਬਾਲਾ ॥ ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥ ਤਿਉ ਹਰਿ ਜਨ ਰਾਖੈ ਕੰਠਿ ਲਾਇ ॥੩॥ ਜਿਉ ਅੰਧੁਲੇ ਪੇਖਤ ਹੋਇ ਅਨੰਦ ॥ ਗੂੰਗਾ ਬਕਤ ਗਾਵੈ ਬਹੁ ਛੰਦ ॥ ਪਿੰਗੁਲ ਪਰਬਤ ਪਰਤੇ ਪਾਰਿ ॥ ਹਰਿ ਕੈ ਨਾਮਿ ਸਗਲ ਉਧਾਰਿ ॥੪॥ਜਿਉ ਪਾਵਕ ਸੰਗਿ ਸੀਤ ਕੋ ਨਾਸ ॥ ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥ ਜਿਉ ਸਾਬੁਨਿ ਕਾਪਰ ਊਜਲ ਹੋਤ ॥ ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥ ਜਿਉ ਚਕਵੀ ਸੂਰਜ ਕੀ ਆਸ ॥ ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥ ਜਿਉ ਕੁਰੰਕ ਨਾਦ ਕਰਨ ਸਮਾਨੇ ॥ ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥ ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥ ਦਇਆਲ ਭਏ ਤਾ ਆਏ ਚੀਤਿ ॥ ਦਇਆ ਧਾਰੀ ਤਿਨਿ ਧਾਰਣਹਾਰ ॥ ਬੰਧਨ ਤੇ ਹੋਈ ਛੁਟਕਾਰ ॥੭॥ ਸਭਿ ਥਾਨ ਦੇਖੇ ਨੈਣ ਅਲੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਭ੍ਰਮ ਭੈ ਛੂਟੇ ਗੁਰ ਪਰਸਾਦ ॥ ਨਾਨਕ ਪੇਖਿਓ ਸਭੁ ਬਿਸਮਾਦ ॥੮॥੪॥