page 920
-
ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥ ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥ ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥
-
ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥
-
ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥
-
ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥ ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥ ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥
-
ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥
-
ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥
-
ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥