page 926
-
ਰਾਮਕਲੀ ਮਹਲਾ ੫ ਛੰਤ ॥ ਸਲੋਕੁ ॥ ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥ ਨਾਨਕ ਪ੍ਰਭੁ ਆਰਾਧੀਐ ਬਿਪਤਿ ਨਿਵਾਰਣ ਰਾਮ ॥੧॥ ਛੰਤੁ ॥ ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥ ਸਦਾ ਸਦਾ ਹਰਿ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ ਵੀਸਰੈ ॥ ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥ ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ ॥ ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥
-
ਸਲੋਕੁ ॥ ਹਰਿ ਸਿਮਰਤ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥ ਨਾਨਕ ਟੇਕ ਗਪਾਲ ਕੀ ਗੋਵਿੰਦ ਸੰਕਟ ਮੋਚ ॥੧॥ ਛੰਤੁ ॥ ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥ ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥ ਪ੍ਰਤਿਪਾਲ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥ ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥ ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥ ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ ਪ੍ਰਤਿਪਾਲ ਜੀਉ ॥੨॥
-
ਸਲੋਕੁ ॥ ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥ ਨਾਨਕ ਪਕੜੀ ਟੇਕ ਏਕ ਪਰਮੇਸਰੁ ਰਖੈ ਨਿਦਾਨ ॥੧॥ ਛੰਤੁ ॥ ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥ ਭਜੁ ਸਾਧੂ ਸੰਗਿ ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥ ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥ ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥ ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥ ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥