page 928
-
ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥
-
ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥
-
ਸਲੋਕ ॥ ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥ ਛੰਤੁ ॥ ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥
-
ਸਲੋਕ ॥ ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥ ਛੰਤੁ ॥ ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥