page 930
-
ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥ ਰਹਾਉ ॥
-
ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥ ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਕ ਮੋਤੀ ॥ ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥ ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥੨॥
-
ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥ ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥ ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥ ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥੩॥
-
ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥
-
ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥ ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥ ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥ ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥੫॥
-
ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਤੁਲਿਓ ਨ ਜਾਈ ॥ ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥ ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥ ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥੬॥
-
ਏਕੁ ਅਚਾਰੁ ਰੰਗੁ ਇਕੁ ਰੂਪੁ ॥ ਪਉਣ ਪਾਣੀ ਅਗਨੀ ਅਸਰੂਪੁ ॥ ਏਕੋ ਭਵਰੁ ਭਵੈ ਤਿਹੁ ਲੋਇ ॥ ਏਕੋ ਬੂਝੈ ਸੂਝੈ ਪਤਿ ਹੋਇ ॥ ਗਿਆਨੁ ਧਿਆਨੁ ਲੇ ਸਮਸਰਿ ਰਹੈ ॥ ਗੁਰਮੁਖਿ ਏਕੁ ਵਿਰਲਾ ਕੋ ਲਹੈ ॥ ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥ ਗੁਰੂ ਦੁਆਰੈ ਆਖਿ ਸੁਣਾਏ ॥੭॥
-
ਊਰਮ ਧੂਰਮ ਜੋਤਿ ਉਜਾਲਾ ॥ ਤੀਨਿ ਭਵਣ ਮਹਿ ਗੁਰ ਗੋਪਾਲਾ ॥ ਊਗਵਿਆ ਅਸਰੂਪੁ ਦਿਖਾਵੈ ॥ ਕਰਿ ਕਿਰਪਾ ਅਪੁਨੈ ਘਰਿ ਆਵੈ ॥ ਊਨਵਿ ਬਰਸੈ ਨੀਝਰ ਧਾਰਾ ॥ ਊਤਮ ਸਬਦਿ ਸਵਾਰਣਹਾਰਾ ॥ ਇਸੁ ਏਕੇ ਕਾ ਜਾਣੈ ਭੇਉ ॥ ਆਪੇ ਕਰਤਾ ਆਪੇ ਦੇਉ ॥੮॥
-
ਉਗਵੈ ਸੂਰੁ ਅਸੁਰ ਸੰਘਾਰੈ ॥ ਊਚਉ ਦੇਖਿ ਸਬਦਿ ਬੀਚਾਰੈ ॥ ਊਪਰਿ ਆਦਿ ਅੰਤਿ ਤਿਹੁ ਲੋਇ ॥ ਆਪੇ ਕਰੈ ਕਥੈ ਸੁਣੈ ਸੋਇ ॥ ਓਹੁ ਬਿਧਾਤਾ ਮਨੁ ਤਨੁ ਦੇਇ ॥ ਓਹੁ ਬਿਧਾਤਾ ਮਨਿ ਮੁਖਿ ਸੋਇ ॥ ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥ ਨਾਨਕ ਨਾਮਿ ਰਤੇ ਪਤਿ ਹੋਇ ॥੯॥