page 931
-
ਰਾਜਨ ਰਾਮ ਰਵੈ ਹਿਤਕਾਰਿ ॥ ਰਣ ਮਹਿ ਲੂਝੈ ਮਨੂਆ ਮਾਰਿ ॥ ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥ ਤੀਨਿ ਭਵਨ ਜੁਗ ਚਾਰੇ ਜਾਤਾ ॥ ਜਿਨਿ ਜਾਤਾ ਸੋ ਤਿਸ ਹੀ ਜੇਹਾ ॥ ਅਤਿ ਨਿਰਮਾਇਲੁ ਸੀਝਸਿ ਦੇਹਾ ॥ ਰਹਸੀ ਰਾਮੁ ਰਿਦੈ ਇਕ ਭਾਇ ॥ ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥॥
-
ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥
-
ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥
-
ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥
-
ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥
-
ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥
-
ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥
-
ਗੁਣ ਵੀਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਗੁਰਮਤਿ ਮਿਲੀਐ ਮੀਤ ॥੧੭॥