page 932
-
ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥
-
ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥
-
ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ ਸਹਜਿ ਨਿਵਾਸੁ ॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥
-
ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥
-
ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥
-
ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥
-
ਛੀਜੈ ਦੇਹ ਖੁਲੈ ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥