page 935
-
ਪਾਪੁ ਬੁਰਾ ਪਾਪੀ ਕਉ ਪਿਆਰਾ ॥ ਪਾਪਿ ਲਦੇ ਪਾਪੇ ਪਾਸਾਰਾ ॥ ਪਰਹਰਿ ਪਾਪੁ ਪਛਾਣੈ ਆਪੁ ॥ ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥ ਕਿਉ ਆਵਣ ਜਾਣਾ ਵੀਸਰੈ ਝੂਠੁ ਬੁਰਾ ਖੈ ਕਾਲੁ ॥ ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥ ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥੩੮॥
-
ਫਿਰਿ ਫਿਰਿ ਫਾਹੀ ਫਾਸੈ ਕਊਆ ॥ ਫਿਰਿ ਪਛੁਤਾਨਾ ਅਬ ਕਿਆ ਹੂਆ ॥ ਫਾਥਾ ਚੋਗ ਚੁਗੈ ਨਹੀ ਬੂਝੈ ॥ ਸਤਗੁਰੁ ਮਿਲੈ ਤ ਆਖੀ ਸੂਝੈ ॥ ਜਿਉ ਮਛੁਲੀ ਫਾਥੀ ਜਮ ਜਾਲਿ ॥ ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥ ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥ ਇਕ ਰੰਗਿ ਰਚੈ ਰਹੈ ਲਿਵ ਲਾਇ ॥ ਇਵ ਛੂਟੈ ਫਿਰਿ ਫਾਸ ਨ ਪਾਇ ॥੩੯॥
-
ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥ ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥ ਬਾਬੁਲ ਕੈ ਘਰਿ ਬੇਟੜੀ ਬਾਲੀ ਬਾਲੈ ਨੇਹਿ ॥ ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ ਤੇਹਿ ॥ ਬਿਰਲੋ ਗਿਆਨੀ ਬੂਝਣਉ ਸਤਿਗੁਰੁ ਸਾਚਿ ਮਿਲੇਇ ॥ ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥ ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥੪੦॥
-
ਭਨਿ ਭਨਿ ਘੜੀਐ ਘੜਿ ਘੜਿ ਭਜੈ ਢਾਹਿ ਉਸਾਰੈ ਉਸਰੇ ਢਾਹੈ ॥ ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ ॥ ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥ ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ ਖਿੰਚੈ ਤਿਨ ਜਾਈਐ ॥ ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥ ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ ਪਾਈਐ ॥ ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥ ਗੁਰ ਪਰਸਾਦੀ ਆਪੋ ਚੀਨ੍ਹ੍ਹੈ ਜੀਵਤਿਆ ਇਵ ਮਰੀਐ ॥੪੧॥
-
ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥ ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ ਮਨ ਮਹਿ ਮਨੁ ਉਲਟੋ ਮਰੈ ਜੇ ਗੁਣ ਹੋਵਹਿ ਨਾਲਿ ॥ ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥ ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥ ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥