page 936
-
ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥ ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥ ਸੇ ਜਨ ਉਬਰੇ ਜਿਨ ਹਰਿ ਭਾਇਆ ॥ ਧੰਧਾ ਮੁਆ ਵਿਗੂਤੀ ਮਾਇਆ ॥ ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥ ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥ ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥ ਗੁਣ ਕੀ ਮਾਰੀ ਹਉ ਮੁਈ ਸਬਦਿ ਰਤੀ ਮਨਿ ਚੋਟ ॥੪੩॥
-
ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥ ਮੈ ਤਨਿ ਅਵਗਣ ਝੁਰਿ ਮੁਈ ਵਿਣੁ ਗੁਣ ਕਿਉ ਘਰਿ ਜਾਹ ॥ ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥ ਤਿਨ ਹੀ ਜੈਸੀ ਥੀ ਰਹਾਂ ਜਪਿ ਜਪਿ ਰਿਦੈ ਮੁਰਾਰਿ ॥ ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥ ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਸਬਦਿ ਨ ਕਰੇ ਬੀਚਾਰੁ ॥੪੪॥
-
ਲਸਕਰੀਆ ਘਰ ਸੰਮਲੇ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਿਰਿ ਧਣੀ ਲਾਹਾ ਪਲੈ ਪਾਇ ॥ ਲਬੁ ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥ ਗੜਿ ਦੋਹੀ ਪਾਤਿਸਾਹ ਕੀ ਕਦੇ ਨ ਆਵੈ ਹਾਰਿ ॥ ਚਾਕਰੁ ਕਹੀਐ ਖਸਮ ਕਾ ਸਉਹੇ ਉਤਰ ਦੇਇ ॥ ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥ ਪ੍ਰੀਤਮ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਆਪਿ ਕਰੇ ਕਿਸੁ ਆਖੀਐ ਅਵਰੁ ਨ ਕੋਇ ਕਰੇਇ ॥੪੫॥
-
ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ ॥ ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ ਨਾਇ ॥ ਵਣੁ ਤ੍ਰਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥ ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥ ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥ ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੈ ਪਰਥਾਇ ॥ ਰਚਨਾ ਰਾਚਿ ਜਿਨਿ ਰਚੀ ਜਿਨਿ ਸਿਰਿਆ ਆਕਾਰੁ ॥ ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥੪੬॥
-
ੜਾੜੈ ਰੂੜਾ ਹਰਿ ਜੀਉ ਸੋਈ ॥ ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥ ੜਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ ॥ ਗੁਰ ਪਰਸਾਦੀ ਹਰਿ ਪਾਈਐ ਮਤੁ ਕੋ ਭਰਮਿ ਭੁਲਾਹਿ ॥ ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥ ਗੁਰਮੁਖਿ ਪੂਰਾ ਤਿਸੁ ਸਾਬਾਸਿ ॥ ਰੂੜੀ ਬਾਣੀ ਹਰਿ ਪਾਇਆ ਗੁਰ ਸਬਦੀ ਬੀਚਾਰਿ ॥ ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥੪੭॥