page 938
-
ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥
-
ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥ ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥ ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥ ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ ॥੧॥
-
ਕਿਆ ਭਵੀਐ ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ ਰਹਾਉ ॥
-
ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥ ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥ ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥੨॥
-
ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥ ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥ ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥
-
ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥ ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥
-
ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥
-
ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥ ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥ ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥ ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥
-
ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥ ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥ ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥