page 939
-
ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡਲਾਈ ॥ ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥ ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥ ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥
-
ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥ ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥ ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥ ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥
-
ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥ ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥ ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥
-
ਊਂਧਉ ਖਪਰੁ ਪੰਚ ਭੂ ਟੋਪੀ ॥ ਕਾਂਇਆ ਕੜਾਸਣੁ ਮਨੁ ਜਾਗੋਟੀ ॥ ਸਤੁ ਸੰਤੋਖੁ ਸੰਜਮੁ ਹੈ ਨਾਲਿ ॥ ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥
-
ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥ ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥ ਕਵਨੁ ਸੁ ਆਵੈ ਕਵਨੁ ਸੁ ਜਾਇ ॥ ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥
-
ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥ ਮਨਮੁਖਿ ਬਿਨਸੈ ਆਵੈ ਜਾਇ ॥ ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥
-
ਕਿਉ ਕਰਿ ਬਾਧਾ ਸਰਪਨਿ ਖਾਧਾ ॥ ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥ ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥ ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥
-
ਦੁਰਮਤਿ ਬਾਧਾ ਸਰਪਨਿ ਖਾਧਾ ॥ ਮਨਮੁਖਿ ਖੋਇਆ ਗੁਰਮੁਖਿ ਲਾਧਾ ॥ ਸਤਿਗੁਰੁ ਮਿਲੈ ਅੰਧੇਰਾ ਜਾਇ ॥ ਨਾਨਕ ਹਉਮੈ ਮੇਟਿ ਸਮਾਇ ॥੧੫॥
-
ਸੁੰਨ ਨਿਰੰਤਰਿ ਦੀਜੈ ਬੰਧੁ ॥ ਉਡੈ ਨ ਹੰਸਾ ਪੜੈ ਨ ਕੰਧੁ ॥ ਸਹਜ ਗੁਫਾ ਘਰੁ ਜਾਣੈ ਸਾਚਾ ॥ ਨਾਨਕ ਸਾਚੇ ਭਾਵੈ ਸਾਚਾ ॥੧੬॥
-
ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥ ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥ ਕਿਸੁ ਵਖਰ ਕੇ ਤੁਮ ਵਣਜਾਰੇ ॥ ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥
-
ਗੁਰਮੁਖਿ ਖੋਜਤ ਭਏ ਉਦਾਸੀ ॥ ਦਰਸਨ ਕੈ ਤਾਈ ਭੇਖ ਨਿਵਾਸੀ ॥ ਸਾਚ ਵਖਰ ਕੇ ਹਮ ਵਣਜਾਰੇ ॥ ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥
-
ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥ ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥ ਕਿਤੁ ਬਿਧਿ ਆਸਾ ਮਨਸਾ ਖਾਈ ॥ ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥ ਬਿਨੁ ਦੰਤਾ ਕਿਉ ਖਾਈਐ ਸਾਰੁ ॥ ਨਾਨਕ ਸਾਚਾ ਕਰਹੁ ਬੀਚਾਰੁ ॥੧੯॥