page 94
-
ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥ ਵਡਭਾਗੀ ਹਰਿ ਨਾਮੁ ਧਿਆਇਆ ॥ ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥ ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥ ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥ ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥ ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥ ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥ ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥
-
ਮਾਝ ਮਹਲਾ ੪ ॥ ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥ ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥ ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥ ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥ ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥ ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥ ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥ ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥ ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥ ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥ ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥