page 942
-
ਗੁਰਮੁਖਿ ਰਤਨੁ ਲਹੈ ਲਿਵ ਲਾਇ ॥ ਗੁਰਮੁਖਿ ਪਰਖੈ ਰਤਨੁ ਸੁਭਾਇ ॥ ਗੁਰਮੁਖਿ ਸਾਚੀ ਕਾਰ ਕਮਾਇ ॥ ਗੁਰਮੁਖਿ ਸਾਚੇ ਮਨੁ ਪਤੀਆਇ ॥ ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥ ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥
-
ਗੁਰਮੁਖਿ ਨਾਮੁ ਦਾਨੁ ਇਸਨਾਨੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਪਾਵੈ ਦਰਗਹ ਮਾਨੁ ॥ ਗੁਰਮੁਖਿ ਭਉ ਭੰਜਨੁ ਪਰਧਾਨੁ ॥ ਗੁਰਮੁਖਿ ਕਰਣੀ ਕਾਰ ਕਰਾਏ ॥ ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥
-
ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥ ਗੁਰਮੁਖਿ ਪਾਵੈ ਘਟਿ ਘਟਿ ਭੇਦ ॥ ਗੁਰਮੁਖਿ ਵੈਰ ਵਿਰੋਧ ਗਵਾਵੈ ॥ ਗੁਰਮੁਖਿ ਸਗਲੀ ਗਣਤ ਮਿਟਾਵੈ ॥ ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥ ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥
-
ਬਿਨੁ ਗੁਰ ਭਰਮੈ ਆਵੈ ਜਾਇ ॥ ਬਿਨੁ ਗੁਰ ਘਾਲ ਨ ਪਵਈ ਥਾਇ ॥ ਬਿਨੁ ਗੁਰ ਮਨੂਆ ਅਤਿ ਡੋਲਾਇ ॥ ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥ ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥ ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥
-
ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥ ਅਵਗਣ ਮੇਟੈ ਗੁਣਿ ਨਿਸਤਾਰੈ ॥ ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥ ਗੁਰਮੁਖਿ ਕਦੇ ਨ ਆਵੈ ਹਾਰਿ ॥ ਤਨੁ ਹਟੜੀ ਇਹੁ ਮਨੁ ਵਣਜਾਰਾ ॥ ਨਾਨਕ ਸਹਜੇ ਸਚੁ ਵਾਪਾਰਾ ॥੩੯॥
-
ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥ ਲੰਕਾ ਲੂਟੀ ਦੈਤ ਸੰਤਾਪੈ ॥ ਰਾਮਚੰਦਿ ਮਾਰਿਓ ਅਹਿ ਰਾਵਣੁ ॥ ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥ ਗੁਰਮੁਖਿ ਸਾਇਰਿ ਪਾਹਣ ਤਾਰੇ ॥ ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥
-
ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥
-
ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥
-
ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥