page 944
-
ਸਹਜ ਭਾਇ ਮਿਲੀਐ ਸੁਖੁ ਹੋਵੈ ॥ ਗੁਰਮੁਖਿ ਜਾਗੈ ਨੀਦ ਨ ਸੋਵੈ ॥ ਸੁੰਨ ਸਬਦੁ ਅਪਰੰਪਰਿ ਧਾਰੈ ॥ ਕਹਤੇ ਮੁਕਤੁ ਸਬਦਿ ਨਿਸਤਾਰੈ ॥ ਗੁਰ ਕੀ ਦੀਖਿਆ ਸੇ ਸਚਿ ਰਾਤੇ ॥ ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥
-
ਕੁਬੁਧਿ ਚਵਾਵੈ ਸੋ ਕਿਤੁ ਠਾਇ ॥ ਕਿਉ ਤਤੁ ਨ ਬੂਝੈ ਚੋਟਾ ਖਾਇ ॥ ਜਮ ਦਰਿ ਬਾਧੇ ਕੋਇ ਨ ਰਾਖੈ ॥ ਬਿਨੁ ਸਬਦੈ ਨਾਹੀ ਪਤਿ ਸਾਖੈ ॥ ਕਿਉ ਕਰਿ ਬੂਝੈ ਪਾਵੈ ਪਾਰੁ ॥ ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥
-
ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥ ਸਤਿਗੁਰੁ ਭੇਟੈ ਮੋਖ ਦੁਆਰ ॥ ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥ ਦੁਰਮਤਿ ਵਿਛੁੜਿ ਚੋਟਾ ਖਾਇ ॥ ਮਾਨੈ ਹੁਕਮੁ ਸਭੇ ਗੁਣ ਗਿਆਨ ॥ ਨਾਨਕ ਦਰਗਹ ਪਾਵੈ ਮਾਨੁ ॥੫੬॥
-
ਸਾਚੁ ਵਖਰੁ ਧਨੁ ਪਲੈ ਹੋਇ ॥ ਆਪਿ ਤਰੈ ਤਾਰੇ ਭੀ ਸੋਇ ॥ ਸਹਜਿ ਰਤਾ ਬੂਝੈ ਪਤਿ ਹੋਇ ॥ ਤਾ ਕੀ ਕੀਮਤਿ ਕਰੈ ਨ ਕੋਇ ॥ ਜਹ ਦੇਖਾ ਤਹ ਰਹਿਆ ਸਮਾਇ ॥ ਨਾਨਕ ਪਾਰਿ ਪਰੈ ਸਚ ਭਾਇ ॥੫੭॥
-
ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥ ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥ ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥ ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥ ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥ ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥
-
ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥ ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥ ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮ ਮੰਨਿ ਵਸਾਏ ॥ ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥ ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥
-
ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥ ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥ ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥ ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥ ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥ ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥
-
ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥ ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥ ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥ ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥ ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥ ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥