page 948
-
ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥
-
ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥
-
ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥
-
ਸਲੋਕੁ ॥ ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥੧॥
-
ਮਃ ੩ ॥ ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥ ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥ ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥ ਨਾਨਕ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥੨॥
-
ਮਃ ੩ ॥ ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥ ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥ ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੩॥
-
ਪਉੜੀ ॥ ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥ ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥ ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥ ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥ ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥੪॥
-
ਸਲੋਕੁ ਮਃ ੩ ॥ ਮਨ ਕਾ ਝੂਠਾ ਝੂਠੁ ਕਮਾਵੈ ॥ ਮਾਇਆ ਨੋ ਫਿਰੈ ਤਪਾ ਸਦਾਵੈ ॥ ਭਰਮੇ ਭੂਲਾ ਸਭਿ ਤੀਰਥ ਗਹੈ ॥ ਓਹੁ ਤਪਾ ਕੈਸੇ ਪਰਮ ਗਤਿ ਲਹੈ ॥ ਗੁਰ ਪਰਸਾਦੀ ਕੋ ਸਚੁ ਕਮਾਵੈ ॥ ਨਾਨਕ ਸੋ ਤਪਾ ਮੋਖੰਤਰੁ ਪਾਵੈ ॥੧॥
-
ਮਃ ੩ ॥ ਸੋ ਤਪਾ ਜਿ ਇਹੁ ਤਪੁ ਘਾਲੇ ॥ ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥ ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥ ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥੨॥