page 951
-
ਪਉੜੀ ॥ ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਸੁਣਾਈਐ ॥ ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥ ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥ ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥ ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ ॥੯॥
-
ਸਲੋਕ ਮਃ ੩ ॥ ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥ ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ ਕਰਮ ਕਰੇਨਿ ॥ ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸ੍ਰਿਸਟਿ ਕਰੇਨਿ ॥ ਸਚੈ ਲਾਏ ਸਚਿ ਲਗੇ ਸਦਾ ਸਚੁ ਸਮਾਲੇਨਿ ॥ ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥੧॥
-
ਮਃ ੩ ॥ ਗੁਰੂ ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥ ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥ ਕੂੜੁ ਕੁਸਤੁ ਕਮਾਵਦੇ ਪਰ ਨਿੰਦਾ ਸਦਾ ਕਰੇਨਿ ॥ ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥ ਨਾਨਕ ਜਿਤੁ ਓਇ ਲਾਏ ਤਿਤੁ ਲਗੇ ਉਇ ਬਪੁੜੇ ਕਿਆ ਕਰੇਨਿ ॥੨॥
-
ਪਉੜੀ ॥ ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ ਕੀਤੀ ॥ ਇਕਿ ਕੂੜਿ ਕੁਸਤਿ ਲਾਇਅਨੁ ਮਨਮੁਖ ਵਿਗੂਤੀ ॥ ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥ ਜਿਨ ਕਉ ਪੋਤੈ ਪੁੰਨੁ ਹੈ ਤਿਨ੍ਹ੍ਹ ਵਾਤਿ ਸਿਪੀਤੀ ॥ ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥੧੦॥
-
ਸਲੋਕੁ ਮਃ ੧ ॥ ਸਤੀ ਪਾਪੁ ਕਰਿ ਸਤੁ ਕਮਾਹਿ ॥ ਗੁਰ ਦੀਖਿਆ ਘਰਿ ਦੇਵਣ ਜਾਹਿ ॥ ਇਸਤਰੀ ਪੁਰਖੈ ਖਟਿਐ ਭਾਉ ॥ ਭਾਵੈ ਆਵਉ ਭਾਵੈ ਜਾਉ ॥ ਸਾਸਤੁ ਬੇਦੁ ਨ ਮਾਨੈ ਕੋਇ ॥ ਆਪੋ ਆਪੈ ਪੂਜਾ ਹੋਇ ॥ ਕਾਜੀ ਹੋਇ ਕੈ ਬਹੈ ਨਿਆਇ ॥ ਫੇਰੇ ਤਸਬੀ ਕਰੇ ਖੁਦਾਇ ॥ ਵਢੀ ਲੈ ਕੈ ਹਕੁ ਗਵਾਏ ॥ ਜੇ ਕੋ ਪੁਛੈ ਤਾ ਪੜਿ ਸੁਣਾਏ ॥ ਤੁਰਕ ਮੰਤ੍ਰੁ ਕਨਿ ਰਿਦੈ ਸਮਾਹਿ ॥ ਲੋਕ ਮੁਹਾਵਹਿ ਚਾੜੀ ਖਾਹਿ ॥ ਚਉਕਾ ਦੇ ਕੈ ਸੁਚਾ ਹੋਇ ॥ ਐਸਾ ਹਿੰਦੂ ਵੇਖਹੁ ਕੋਇ ॥ ਜੋਗੀ ਗਿਰਹੀ ਜਟਾ ਬਿਭੂਤ ॥ ਆਗੈ ਪਾਛੈ ਰੋਵਹਿ ਪੂਤ ॥ ਜੋਗੁ ਨ ਪਾਇਆ ਜੁਗਤਿ ਗਵਾਈ ॥ ਕਿਤੁ ਕਾਰਣਿ ਸਿਰਿ ਛਾਈ ਪਾਈ ॥ ਨਾਨਕ ਕਲਿ ਕਾ ਏਹੁ ਪਰਵਾਣੁ ॥ ਆਪੇ ਆਖਣੁ ਆਪੇ ਜਾਣੁ ॥੧॥
-
ਮਃ ੧ ॥ ਹਿੰਦੂ ਕੈ ਘਰਿ ਹਿੰਦੂ ਆਵੈ ॥ ਸੂਤੁ ਜਨੇਊ ਪੜਿ ਗਲਿ ਪਾਵੈ ॥ ਸੂਤੁ ਪਾਇ ਕਰੇ ਬੁਰਿਆਈ ॥ ਨਾਤਾ ਧੋਤਾ ਥਾਇ ਨ ਪਾਈ ॥ ਮੁਸਲਮਾਨੁ ਕਰੇ ਵਡਿਆਈ ॥ ਵਿਣੁ ਗੁਰ ਪੀਰੈ ਕੋ ਥਾਇ ਨ ਪਾਈ ॥ ਰਾਹੁ ਦਸਾਇ ਓਥੈ ਕੋ ਜਾਇ ॥ ਕਰਣੀ ਬਾਝਹੁ ਭਿਸਤਿ ਨ ਪਾਇ ॥ ਜੋਗੀ ਕੈ ਘਰਿ ਜੁਗਤਿ ਦਸਾਈ ॥ ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥ ਮੁੰਦ੍ਰਾ ਪਾਇ ਫਿਰੈ ਸੰਸਾਰਿ ॥ ਜਿਥੈ ਕਿਥੈ ਸਿਰਜਣਹਾਰੁ ॥ ਜੇਤੇ ਜੀਅ ਤੇਤੇ ਵਾਟਾਊ ॥ ਚੀਰੀ ਆਈ ਢਿਲ ਨ ਕਾਊ ॥ ਏਥੈ ਜਾਣੈ ਸੁ ਜਾਇ ਸਿਞਾਣੈ ॥ ਹੋਰੁ ਫਕੜੁ ਹਿੰਦੂ ਮੁਸਲਮਾਣੈ ॥ ਸਭਨਾ ਕਾ ਦਰਿ ਲੇਖਾ ਹੋਇ ॥ ਕਰਣੀ ਬਾਝਹੁ ਤਰੈ ਨ ਕੋਇ ॥ ਸਚੋ ਸਚੁ ਵਖਾਣੈ ਕੋਇ ॥ ਨਾਨਕ ਅਗੈ ਪੁਛ ਨ ਹੋਇ ॥੨॥