page 953
-
ਮਃ ੧ ॥ ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਥੰਮੁ ॥ ਅਹਿਨਿਸਿ ਅੰਤਰਿ ਰਹੈ ਧਿਆਨਿ ॥ ਤੇ ਬੈਰਾਗੀ ਸਤ ਸਮਾਨਿ ॥ ਬੋਲੈ ਭਰਥਰਿ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੬॥
-
ਮਃ ੧ ॥ ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥ ਧੂਪ ਛਾਵ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥ ਛਿਅ ਵਰਤਾਰੇ ਵਰਤਹਿ ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥੭॥
-
ਪਉੜੀ ॥ ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥ ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥ ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥ ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥
-
ਸਲੋਕ ਮਃ ੩ ॥ ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥ ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥ ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥ ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥ ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ ॥ ਗੁਰਮੁਖਿ ਹੋਇ ਸੁ ਕਰੇ ਵੀਚਾਰੁ ਓਸੁ ਅਲਿਪਤੋ ਰਹਣਾ ॥ ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥੧॥
-
ਮਃ ੧ ॥ ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥ ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ ॥ ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ ॥ ਅਜਰਾਈਲੁ ਫਰੇਸਤਾ ਹੋਸੀ ਆਇ ਤਈ ॥ ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ ॥ ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥੨॥
-
ਪਉੜੀ ॥ ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥ ਹਰਿ ਕੀ ਕੀਮਤਿ ਨਾ ਪਵੈ ਕਿਛੁ ਕਹਣੁ ਨ ਜਾਪੈ ॥ ਗੁਰ ਪਰਸਾਦੀ ਸਾਲਾਹੀਐ ਹਰਿ ਭਗਤੀ ਰਾਪੈ ॥ ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ ॥ ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥੧੩॥
-
ਸਲੋਕੁ ਮਃ ੧ ॥ ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥ ਪਰਸ ਰਾਮੁ ਰੋਵੈ ਘਰਿ ਆਇਆ ॥ ਅਜੈ ਸੁ ਰੋਵੈ ਭੀਖਿਆ ਖਾਇ ॥ ਐਸੀ ਦਰਗਹ ਮਿਲੈ ਸਜਾਇ ॥ ਰੋਵੈ ਰਾਮੁ ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ ਡਉਰੂ ਵਾਇ ॥ ਰੋਵਹਿ ਪਾਂਡਵ ਭਏ ਮਜੂਰ ॥ ਜਿਨ ਕੈ ਸੁਆਮੀ ਰਹਤ ਹਦੂਰਿ ॥ ਰੋਵੈ ਜਨਮੇਜਾ ਖੁਇ ਗਇਆ ॥ ਏਕੀ ਕਾਰਣਿ ਪਾਪੀ ਭਇਆ ॥ ਰੋਵਹਿ ਸੇਖ ਮਸਾਇਕ ਪੀਰ ॥ ਅੰਤਿ ਕਾਲਿ ਮਤੁ ਲਾਗੈ ਭੀੜ ॥ ਰੋਵਹਿ ਰਾਜੇ ਕੰਨ ਪੜਾਇ ॥ ਘਰਿ ਘਰਿ ਮਾਗਹਿ ਭੀਖਿਆ ਜਾਇ ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ ਗਿਆਨੁ ਗਵਾਇ ॥ ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ ਸੰਸਾਰੁ ॥ ਮੰਨੇ ਨਾਉ ਸੋਈ ਜਿਣਿ ਜਾਇ ॥ ਅਉਰੀ ਕਰਮ ਨ ਲੇਖੈ ਲਾਇ ॥੧॥