page 956
-
ਮਃ ੧ ॥ ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਦਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥੨॥
-
ਮਃ ੧ ॥ ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥
-
ਪਉੜੀ ॥ ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥ ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥ ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥ ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥ ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥
-
ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥
-
ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭਲਾਏ ਸੋਇ ॥੨॥
-
ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥
-
ਸਲੋਕੁ ਮਃ ੧ ॥ ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥ ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ ॥ ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥ ਓਨਾ ਰਿਜਕੁ ਨ ਪਇਓ ਓਥੈ ਓਨ੍ਹ੍ਹਾ ਹੋਰੋ ਖਾਣਾ ॥ ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥ ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥
-
ਮਃ ੧ ॥ ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥ ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ ॥ ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ ॥ ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ ॥੨॥
-
ਪਉੜੀ ॥ ਆਪੇ ਆਪਿ ਵਰਤਦਾ ਆਪਿ ਤਾੜੀ ਲਾਈਅਨੁ ॥ ਆਪੇ ਹੀ ਉਪਦੇਸਦਾ ਗੁਰਮੁਖਿ ਪਤੀਆਈਅਨੁ ॥ ਇਕਿ ਆਪੇ ਉਝੜਿ ਪਾਇਅਨੁ ਇਕਿ ਭਗਤੀ ਲਾਇਅਨੁ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਆਪੇ ਨਾਇ ਲਾਈਅਨੁ ॥ ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥੨੧॥੧॥ ਸੁਧੁ ॥