page 957
-
ਰਾਮਕਲੀ ਕੀ ਵਾਰ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੫ ॥ ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥
-
ਮਃ ੫ ॥ ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥ ਗੁਰਿ ਪੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ ॥ ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ ਸਾਦਿ ॥ ਜਨ ਨਾਨਕਿ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ ॥੨॥
-
ਪਉੜੀ ॥ ਥਟਣਹਾਰੈ ਥਾਟੁ ਆਪੇ ਹੀ ਥਟਿਆ ॥ ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥ ਆਪੇ ਕਰਿ ਪਾਸਾਰੁ ਆਪੇ ਰੰਗ ਰਟਿਆ ॥ ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥ ਅਗਮ ਅਥਾਹ ਬੇਅੰਤ ਪਰੈ ਪਰਟਿਆ ॥ ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥ ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥ ਸਚਾ ਸਾਹਿਬੁ ਆਪਿ ਗੁਰਮੁਖਿ ਪਰਗਟਿਆ ॥੧॥
-
ਸਲੋਕੁ ਮਃ ੫ ॥ ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥ ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥ ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥ ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥
-
ਮਃ ੫ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਕਿਉ ਪਾਵਾ ਪ੍ਰਭ ਤੋਹਿ ॥ ਕੋਈ ਐਸਾ ਸਜਣੁ ਲੋੜਿ ਲਹੁ ਜੋ ਮੇਲੇ ਪ੍ਰੀਤਮੁ ਮੋਹਿ ॥ ਗੁਰਿ ਪੂਰੈ ਮੇਲਾਇਆ ਜਤ ਦੇਖਾ ਤਤ ਸੋਇ ॥ ਜਨ ਨਾਨਕ ਸੋ ਪ੍ਰਭੁ ਸੇਵਿਆ ਤਿਸੁ ਜੇਵਡੁ ਅਵਰੁ ਨ ਕੋਇ ॥੨॥
-
ਪਉੜੀ ॥ ਦੇਵਣਹਾਰੁ ਦਾਤਾਰੁ ਕਿਤੁ ਮੁਖਿ ਸਾਲਾਹੀਐ ॥ ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸਮਾਹੀਐ ॥ ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥ ਪਾਲੇ ਬਾਲਕ ਵਾਗਿ ਦੇ ਕੈ ਆਪਿ ਕਰ ॥ ਕਰਦਾ ਅਨਦ ਬਿਨੋਦ ਕਿਛੂ ਨ ਜਾਣੀਐ ॥ ਸਰਬ ਧਾਰ ਸਮਰਥ ਹਉ ਤਿਸੁ ਕੁਰਬਾਣੀਐ ॥ ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥ ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ ॥੨॥
-
ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥