page 958
-
ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥
-
ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥
-
ਸਲੋਕੁ ਮਃ ੫ ॥ ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥ ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ ਜਪਦੇ ਨਾਉ ॥ ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥ ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥ ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥ ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥ ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥ ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥੧॥
-
ਮਃ ੫ ॥ ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥ ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥ ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮ ਅਪਾਰੁ ॥ ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥ ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥੨॥
-
ਪਉੜੀ ॥ ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥ ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥ ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥ ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥ ਓਨਾ ਪਿਛੈ ਜਗੁ ਭੁੰਚੈ ਭੋਗਈ ॥ ਓਨਾ ਪਿਆਰਾ ਰਬੁ ਓਨਾਹਾ ਜੋਗਈ ॥ ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥ ਹਉ ਬਲਿਹਾਰੀ ਤਿਨ ਜਿ ਖਸਮੈ ਭਾਣਿਆ ॥੪॥
-
ਸਲੋਕ ਮਃ ੫ ॥ ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥ ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥ ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥ ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥ ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥ ਹਰਿ ਇਕੋ ਮੇਰਾ ਦਾਤਾਰੁ ਹੈ ਸਿਰਿ ਦਾਤਿਆ ਜਗ ਹਥੁ ॥ ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥ ਸਤਿਗੁਰਿ ਸੰਤੁ ਮਿਲਾਇਆ ਮਸਤਕਿ ਧਰਿ ਕੈ ਹਥੁ ॥ ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥ ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗ ॥ ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗ ॥੧॥